31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਹੋਇਆ ਰਵਾਨਾ

ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ) - ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਤੋਂ ਸਜਾਇਆ ਗਿਆ ਮੀਰੀ ਪੀਰੀ ਖ਼ਾਲਸਾ ਚੇਤਨਾ ਮਾਰਚ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਜੈਕਾਰਿਆਂ...

Ad Position 21
No active advertisement
ਅਜੀਤ ਡੈਸਕ 31-08-2026

ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ) - ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਤੋਂ ਸਜਾਇਆ ਗਿਆ ਮੀਰੀ ਪੀਰੀ ਖ਼ਾਲਸਾ ਚੇਤਨਾ ਮਾਰਚ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ। ਇਸ ਖ਼ਾਲਸਾ ਚੇਤਨਾ ਮਾਰਚ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸਨ ਅਤੇ ਖ਼ਾਲਸਾ ਮਾਰਚ ਦੀ ਸਮੁੱਚੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਦੇ ਸ਼ਾਸਤਰਾਂ ਨਾਲ ਸਜੀ ਬੱਸ ਵੀ ਖ਼ਾਲਸਾ ਮਾਰਚ ਦੇ ਕਾਫਲੇ ਵਿਚ ਸ਼ਾਮਿਲ ਸੀ। ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜ ਪਿਆਰਿਆਂ ਨੂੰ  ਸਿਰੋਪਾਓ ਭੇਂਟ ਕੀਤੇ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਵਲੋਂ ਖ਼ਾਲਸਾ ਮਾਰਚ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। 

Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਦਾ ਧਰਨਾ ਪ੍ਰਦਰਸ਼ਨ ਅਗਲੀ ਖ਼ਬਰ ਜੰਮੂ-ਕਸ਼ਮੀਰ - ਲਗਾਤਾਰ ਬਾਰਿਸ਼ ਤੋਂ ਬਾਅਦ ਖੋਲ੍ਹੇ ਗਏ ਸਲਾਲ ਡੈਮ ਨੇ ਕਈ ਗੇਟ
Ad Position 24