31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਦਾ ਧਰਨਾ ਪ੍ਰਦਰਸ਼ਨ

ਡੇਰਾਬੱਸੀ (ਮੁਹਾਲੀ), 31 ਅਗਸਤ (ਰਣਬੀਰ ਸਿੰਘ ਪੜ੍ਹੀ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ’ਤੇ ਡੇਰਾਬੱਸੀ ਵਿਖੇ ਬੱਸ ਸਟੈਂਡ ਦੇ 'ਤੇ ਕਾਂਗਰਸ ਪਾਰਟੀ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਜ਼ੋਰਦਾਰ ਧਰਨਾ ਪ੍ਰਦਰਸ਼ਨ...

Ad Position 21
No active advertisement
ਅਜੀਤ ਡੈਸਕ 31-08-2026

ਡੇਰਾਬੱਸੀ (ਮੁਹਾਲੀ), 31 ਅਗਸਤ (ਰਣਬੀਰ ਸਿੰਘ ਪੜ੍ਹੀ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ’ਤੇ ਡੇਰਾਬੱਸੀ ਵਿਖੇ ਬੱਸ ਸਟੈਂਡ ਦੇ 'ਤੇ ਕਾਂਗਰਸ ਪਾਰਟੀ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਪ੍ਰਦਰਸ਼ਨ ਨਗਰ ਕੌਂਸਲ ਜ਼ੀਰਕਪੁਰ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਉਦੇਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੀਤਾ ਗਿਆ। ਧਰਨੇ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਕਾਂਗਰਸੀ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਉਦੇਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਵਿਚ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਚੀਜ਼ਾਂ ਦੇ ਰੇਟ ਲਗਾਤਾਰ ਵਧ ਰਹੇ ਹਨ ਅਤੇ ਕਈ ਵਸਤਾਂ ਦੀਆਂ ਕੀਮਤਾਂ ਪਹਿਲਾਂ ਦੇ ਮੁਕਾਬਲੇ ਲਗਭਗ ਦੁੱਗਣੀਆਂ ਤੋਂ ਵੀ ਵੱਧ ਹੋ ਗਈਆਂ ਹਨ। ਮਹਿੰਗਾਈ ਕਾਰਨ ਆਮ ਪਰਿਵਾਰਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਵਿਗੜ ਗਿਆ ਹੈ ਅਤੇ ਲੋਕਾਂ ਲਈ ਆਪਣੇ ਪਰਿਵਾਰ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਵੀ ਔਖਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਤੋਂ ਲੈ ਕੇ ਘਰੇਲੂ ਵਰਤੋਂ ਦੀਆਂ ਹੋਰ ਜ਼ਰੂਰੀ ਚੀਜ਼ਾਂ ਮਹਿੰਗੀਆਂ ਹੋਣ ਕਾਰਨ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ। ਖ਼ਾਸ ਕਰਕੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ’ਤੇ ਮਹਿੰਗਾਈ ਦਾ ਸਭ ਤੋਂ ਵੱਧ ਬੋਝ ਪੈ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਅਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਹਿੰਗਾਈ ’ਤੇ ਕਾਬੂ ਪਾਉਣ ਲਈ ਸਰਕਾਰ ਵਲੋਂ ਢੁਕਵੇਂ ਕਦਮ ਨਾ ਚੁੱਕੇ ਗਏ ਤਾਂ ਕਾਂਗਰਸ ਵਲੋਂ ਲੋਕਾਂ ਦੇ ਹੱਕ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ’ਚ ਧਰਨਾ ਪ੍ਰਦਰਸ਼ਨ ਸ਼ੁਰੂ ਅਗਲੀ ਖ਼ਬਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਹੋਇਆ ਰਵਾਨਾ
Ad Position 24