31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਹਿਕਾਰੀ ਸਭਾ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ’ਚ ਧਰਨਾ ਪ੍ਰਦਰਸ਼ਨ ਸ਼ੁਰੂ

ਭੁਲੱਥ (ਕਪੂਰਥਲਾ) 31 ਅਗਸਤ (ਮਨਜੀਤ ਸਿੰਘ ਰਤਨ) - ਸਹਿਕਾਰੀ ਸਭਾ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ਵਿਚ ਅੱਜ ਭੁਲੱਥ ਦੇ ਮੇਨ ਚੌਕ ਵਿਚ ਧਰਨਾ-ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਧਰਨੇ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ...

Ad Position 21
No active advertisement
ਅਜੀਤ ਡੈਸਕ 31-08-2026

ਭੁਲੱਥ (ਕਪੂਰਥਲਾ) 31 ਅਗਸਤ (ਮਨਜੀਤ ਸਿੰਘ ਰਤਨ) - ਸਹਿਕਾਰੀ ਸਭਾ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ਵਿਚ ਅੱਜ ਭੁਲੱਥ ਦੇ ਮੇਨ ਚੌਕ ਵਿਚ ਧਰਨਾ-ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਧਰਨੇ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਆਗੂਆਂ, ਕਿਸਾਨ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵਿਅਕਤੀ ਸ਼ਮੂਲੀਅਤ ਕਰ ਰਹੇ ਹਨ। ਧਰਨਾਕਾਰੀਆਂ ਵਲੋਂ ਸਹਿਕਾਰੀ ਸਭਾ ਦੀ ਜਗ੍ਹਾ ਦੀ ਬੋਲੀ ਕਰਵਾਉਣ ਦੇ ਫ਼ੈਸਲੇ ’ਤੇ ਸਵਾਲ ਉਠਾਉਂਦਿਆਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਆਗੂਆਂ ਵਲੋਂ ਧਰਨੇ ਨੂੰ ਸੰਬੋਧਨ ਕਰਦਿਆਂ ਬੋਲੀ ਦੀ ਪ੍ਰਕਿਰਿਆ ਸੰਬੰਧੀ ਆਪਣਾ ਪੱਖ ਰੱਖਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਪੰਜਾਬ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਅਗਲੀ ਖ਼ਬਰ ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਦਾ ਧਰਨਾ ਪ੍ਰਦਰਸ਼ਨ
Ad Position 24