31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਡਾ. ਰਤਨ ਸਿੰਘ ਅਜਨਾਲਾ ਨੇ ਅਕਾਲੀ ਦਲ-ਭਾਜਪਾ ਗਠਜੋੜ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਅਜਨਾਲਾ (ਅੰਮ੍ਰਿਤਸਰ), 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹਲਕਾ ਅਜਨਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਸਾਬਕਾ...

Ad Position 21
No active advertisement
ਅਜੀਤ ਡੈਸਕ 31-08-2026

ਅਜਨਾਲਾ (ਅੰਮ੍ਰਿਤਸਰ), 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹਲਕਾ ਅਜਨਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਰਲ ਕੇ ਲੜੇਗਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਅਕਾਲੀ ਦਲ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ।
ਇਸੇ ਦੌਰਾਨ ਹਲਕਾ ਅਜਨਾਲਾ ਦੀ ਸੀਟ ਨੂੰ ਲੈ ਕੇ ਵੀ ਡਾ. ਰਤਨ ਸਿੰਘ ਅਜਨਾਲਾ ਨੇ ਆਪਣੇ ਪੱਤੇ ਖੋਲ੍ਹਦਿਆਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਜਨਾਲਾ ਤੋਂ ਅਕਾਲੀ ਦਲ ਦੀ ਟਿਕਟ ’ਤੇ ਮੈਂ ਹੀ ਚੋਣ ਲੜਾਂਗਾ। ਉਨ੍ਹਾਂ ਅੱਗੇ ਕਿਹਾ ਕਿ ਆਉਂਦੇ ਕੁਝ ਦਿਨਾਂ ਵਿਚ ਸਮੁੱਚਾ ਅਕਾਲੀ ਦਲ ਹਲਕੇ ਅੰਦਰ ਇਕ ਮੰਚ ਅਤੇ ਇਕ ਹੀ ਗੱਡੀ ’ਤੇ ਸਵਾਰ ਹੋਇਆ ਨਜ਼ਰ ਆਵੇਗਾ।

 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਸ਼ੁਰੂ ਅਗਲੀ ਖ਼ਬਰ ਸਮਾਨਾਂਤਰ ਬਿਜਲੀ ਲਾਇਸੈਂਸ ਖ਼ਿਲਾਫ਼ ਮੁਲਾਜ਼ਮਾਂ ਦਾ ਧਰਨਾ, ਦਸਤਾਵੇਜ਼ਾਂ ਦੀਆਂ ਸਾੜੀਆਂ ਕਾਪੀਆਂ
Ad Position 24