31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅਜਨਾਲਾ (ਅੰਮ੍ਰਿਤਸਰ), 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਨਾਲਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ...

Ad Position 21
No active advertisement
ਅਜੀਤ ਡੈਸਕ 31-08-2026

ਅਜਨਾਲਾ (ਅੰਮ੍ਰਿਤਸਰ), 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਨਾਲਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਕੀਤਾ ਗਿਆ ਅਤੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਰਧਾ ਸਹਿਤ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਧੀ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਵਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰਬਾਣੀ ਦਾ ਚਾਨਣ ਸਾਰਿਆਂ ਦੇ ਜੀਵਨ ਨੂੰ ਹਮੇਸ਼ਾ ਰੁਸ਼ਨਾਉਂਦਾ ਰਹੇ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ, ਸੇਵਾ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਮਾਜ ਵਿੱਚ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। 

Ad Position 22
No active advertisement
ਪਿਛਲੀ ਖ਼ਬਰ ਪੀਸੀਏ ਕਿ੍ਕਟ ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਤੋਂ ਭੈਰੋਮਾਜਰਾ ਮਾਰਗ ਦੇ ਹੇਠਾਂ ਤੇਜੀ ਨਾਲ ਰਿੱਸ ਰਿਹੈ ਸਰਹਿੰਦ ਨਹਿਰ ਦਾ ਪਾਣੀ, ਪਿੰਡਾਂ ਦੇ ਲੋਕ ਸ...
Ad Position 24