ਦਿੜ੍ਹਬਾ ਮੰਡੀ (ਸੰਗਰੂਰ), 31 ਅਗਸਤ (ਜਸਵੀਰ ਸਿੰਘ ਔਜਲਾ) - ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਢੰਡੋਲੀ ਕਲਾਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਅਤੇ 1 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਪਾਣੀ ਵਾਲੀ ਟੈਂਕੀ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਉਨ੍ਹਾਂ ਦੱਸਿਆ ਕਿ ਢੰਡੋਲੀ ਕਲਾਂ ਤੋਂ ਰੋਗਲਾ ਤੱਕ 4 ਕਿਲੋਮੀਟਰ ਸੜਕ ਦੇ ਨਿਰਮਾਣ ’ਤੇ 2 ਕਰੋੜ 60 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਜਿਸ ਨੂੰ ਅਗਲੇ 10 ਤੋਂ 15 ਦਿਨਾਂ ਵਿਚ ਮੁਕੰਮਲ ਕਰਨ ਦਾ ਟੀਚਾ ਹੈ। ਇਸ ਤੋਂ ਇਲਾਵਾ ਪਿੰਡ ਵਿਚ 1 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਬਹੁ-ਮੰਤਵੀ ਸਟੇਡੀਅਮ ਦਾ ਕੰਮ ਵੀ ਜਾਰੀ ਹੈ, ਜਿੱਥੇ ਫੁਟਬਾਲ, ਹਾਕੀ, ਕ੍ਰਿਕਟ, ਕਬੱਡੀ ਅਤੇ ਵਾਲੀਬਾਲ ਸਮੇਤ ਵੱਖ-ਵੱਖ ਖੇਡਾਂ ਦੀਆਂ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ।
ਪਿੰਡ ਦੇ ਟੋਭੇ ਦੀ 20 ਲੱਖ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਵੀ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ, ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਹਰਪਾਲ ਸਿੰਘ ਚੀਮਾ ਨੇ ਕਰੋੜਾਂ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਦਿੜ੍ਹਬਾ ਮੰਡੀ (ਸੰਗਰੂਰ), 31 ਅਗਸਤ (ਜਸਵੀਰ ਸਿੰਘ ਔਜਲਾ) - ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਢੰਡੋਲੀ ਕਲਾਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਅਤੇ 1 ਕਰੋੜ 14 ਲੱਖ ਰੁਪਏ ਦੀ ਲਾਗਤ...
ਅਜੀਤ ਡੈਸਕ
31-08-2026