31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਤੇ ਪੀੜ੍ਹਤਾਂ ਦੀ ਮੱਦਦ ਲਈ ਨਿਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼...

Ad Position 21
No active advertisement
ਅਜੀਤ ਡੈਸਕ 31-08-2026

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਆਈ ਤ੍ਰਾਸਦੀ ਦੇ ਪੀੜ੍ਹਤਾਂ ਦੀ ਮਦਦ ਲਈ ਅੱਜ ਨਿਪਾਲ ਪੁੱਜ ਗਿਆ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਅਜਾਦਦੀਪ ਸਿੰਘ ਸ਼ਾਮਿਲ ਹਨ। 

ਨਿਪਾਲ ਵਿਚ ਇਸ ਵਫ਼ਦ ਦਾ ਸਹਿਯੋਗ ਕਰਨ ਲਈ ਸਥਾਨਕ ਸੰਗਤ ਵਲੋਂ ਅੰਗਦ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਿੱਖ ਮਿਸ਼ਨ ਤੋਂ ਅਮਰਜੀਤ ਸਿੰਘ ਵੀ ਨਾਲ ਹਨ।
ਭਾਈ ਰਜਿੰਦਰ ਸਿੰਘ ਮਹਿਤਾ ਨੇ ਜਾਣਕਾਰੀ ਦਿੰਦਿਆਂ ਮੈਂਬਰ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਪੀੜ੍ਹਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਤੁਰੰਤ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਪ੍ਰਭਾਵਿਤ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ, ਜ਼ਰੂਰੀ ਵਸਤਾਂ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਸਮੇਤ ਲੋੜੀਂਦੇ ਰਾਹਤ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਦੇਸ਼-ਵਿਦੇਸ਼ ਵਿਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ ਅਤੇ ਹੁਣ ਵੀ ਨਿਪਾਲ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸ਼ਾਮ ਸੁੰਦਰ ਸੇਠੀ ਭੂੰਬਲਾ ਮਾਲੇਵਾਲ ਆਮ ਆਦਮੀ ਪਾਰਟੀ ਦੇ ਹਲਕਾ ਬਲਾਚੌਰ ਦੇ ਯੂਥ ਬਲਾਕ ਕੋਆਡੀਨੇਟਰ ਬਣੇ ਅਗਲੀ ਖ਼ਬਰ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਦੀ ਡਰੇਨ ਵਿਚ ਇਕ ਕੰਪਨੀ ਦੇ ਮੈਨੇਜਰ ਦੀ ਮਿਲੀ ਲਾਸ਼
Ad Position 24