31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਡੇਰਾਬੱਸੀ ’ਚ ‘ਆਪ’ ਦੇ ਸੰਗਠਨ ਨੂੰ ਮਜ਼ਬੂਤੀ ਦੇਣ ਲਈ ਸਿਸੋਦੀਆ ਨੇ ਬੂਥ ਲੀਡਰਾਂ ਨਾਲ ਕੀਤੀ ਮੀਟਿੰਗ

ਡੇਰਾਬੱਸੀ (ਮੋਹਾਲੀ), 31 ਅਗਸਤ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਜ਼ਮੀਨੀ ਪੱਧਰ...

Ad Position 21
No active advertisement
ਅਜੀਤ ਡੈਸਕ 31-08-2026

ਡੇਰਾਬੱਸੀ (ਮੋਹਾਲੀ), 31 ਅਗਸਤ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਜ਼ਮੀਨੀ ਪੱਧਰ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਤਿਆਰੀਆਂ ਨੂੰ ਲੈ ਕੇ ਅੱਜ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹਲਕੇ ਦੇ ਬੂਥ ਲੀਡਰਾਂ ਅਤੇ ਸੰਗਠਨਿਕ ਆਗੂਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦੌਰਾਨ ਪਾਰਟੀ ਦੇ ਬੂਥ ਪੱਧਰ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਬਿਹਤਰ ਤਾਲਮੇਲ ਕਾਇਮ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਨਾਲ ਨਜਿੱਠਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਮਨੀਸ਼ ਸਿਸੋਦੀਆ ਨੇ ਪਾਰਟੀ ਵਰਕਰਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਜ਼ਮੀਨੀ ਪੱਧਰ ’ਤੇ ਆ ਰਹੀਆਂ ਮੁਸ਼ਕਲਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮ ਭੂਮਿਕਾ ਬੇਹੱਦ ਅਹਿਮ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮਜ਼ਬੂਤ ਸੰਗਠਨ ਅਤੇ ਸਮਰਪਿਤ ਵਰਕਰ ਕਿਸੇ ਵੀ ਸਿਆਸੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਵਿਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮਿਲ ਕੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੀਟਿੰਗ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਅੰਕਿਤ ਬਿਧਾਨ ਨੂੰ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ ਚੁਣਿਆ ਗਿਆ ਅਗਲੀ ਖ਼ਬਰ ਸ਼ਾਮ ਸੁੰਦਰ ਸੇਠੀ ਭੂੰਬਲਾ ਮਾਲੇਵਾਲ ਆਮ ਆਦਮੀ ਪਾਰਟੀ ਦੇ ਹਲਕਾ ਬਲਾਚੌਰ ਦੇ ਯੂਥ ਬਲਾਕ ਕੋਆਡੀਨੇਟਰ ਬਣੇ
Ad Position 24