31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਅੰਕਿਤ ਬਿਧਾਨ ਨੂੰ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ ਚੁਣਿਆ ਗਿਆ

ਚੰਡੀਗੜ੍ਹ, 31 ਅਗਸਤ (ਭੁਪਿੰਦਰ ਬੱਬਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਚ ਹੋਈਆ ਚੋਣਾਂ ਵਿਚ...

Ad Position 21
No active advertisement
ਅਜੀਤ ਡੈਸਕ 31-08-2026

ਚੰਡੀਗੜ੍ਹ, 31 ਅਗਸਤ (ਭੁਪਿੰਦਰ ਬੱਬਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਚ ਹੋਈਆ ਚੋਣਾਂ ਵਿਚ ਅੰਕਿਤ ਬਿਧਾਨ ਨੂੰ ਯੂਨੀਵਰਸਿਟੀ ਦਾ ਪ੍ਰਧਾਨ ਚੁਣਿਆ ਗਿਆ। ਪੰਜਾਬ ਯੂਨੀਵਰਸਿਟੀ ਜੈਕਾਰੇ ਦੇ ਨਾਲ ਗੂੰਜਿਆ। ਪੰਜਾਬ ਯੂਨੀਵਰਸਿਟੀ ਵਿਚ ਹੋਈਆਂ ਵਿਦਿਆਰਥੀ ਸੰਘ ਚੋਣਾਂ ਵਿਚ ਏਬੀਵੀਪੀ (ABVP) ਦੇ ਪ੍ਰਧਾਨ ਅਹੁਦੇ ਦੇ ਉਮੀਦਵਾਰ ਅੰਕਿਤ ਬਿਧਾਨ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੂੰ ਕੁੱਲ 2,879 ਵੋਟਾਂ ਮਿਲੀਆਂ।

ਹਰਿਆਣਾ ਦੇ ਜੀਂਦ ਜ਼ਿਲ੍ਹੇ ਨਾਲ ਸਬੰਧਤ ਅੰਕਿਤ ਬਿਧਾਨ ਨੇ ਜੀਂਦ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਲਾਅ ਵਿਭਾਗ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ। ਇਸ ਸਮੇਂ ਉਹ ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫਾਰ ਦ ਸਟੱਡੀ ਆਫ ਸੋਸ਼ਲ ਇਨਕਲੂਜ਼ਨ ਵਿਚ ਪੀ.ਐੱਚ.ਡੀ. ਰਿਸਰਚ ਸਕਾਲਰ ਵਜੋਂ ਅਧਿਐਨ ਕਰ ਰਹੇ ਹਨ।

ਅੰਕਿਤ ਬਿਧਾਨ ਸਾਲ 2021 ਤੋਂ ਏਬੀਵੀਪੀ ਨਾਲ ਜੁੜੇ ਹੋਏ ਹਨ। ਚੋਣ ਨਤੀਜੇ ਤੋਂ ਬਾਅਦ ਉਨ੍ਹਾਂ ਨੇ ਆਪਣੀ ਜਿੱਤ ਨੂੰ ਸਿਰਫ਼ ਨਿੱਜੀ ਜਿੱਤ ਨਾ ਦੱਸਦਿਆਂ ਇਸ ਨੂੰ ਪੂਰੀ ਜੇਨ-ਜ਼ੈੱਡ ਦੀ ਜਿੱਤ ਕਰਾਰ ਦਿੱਤਾ।

ਬਿਧਾਨ ਨੇ ਕਿਹਾ ਕਿ ਵਿਦਿਆਰਥੀਆਂ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ ਅਤੇ ਹੁਣ ਉਨ੍ਹਾਂ ਦੀ ਮੁੱਖ ਤਰਜੀਹ ਵਿਦਿਆਰਥੀਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਉਠਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਾ ਹੋਵੇਗੀ। ਉਨ੍ਹਾਂ ਨੇ ਆਪਣੀ ਜਿੱਤ ਲਈ ਵਿਦਿਆਰਥੀਆਂ ਅਤੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ (ਬ) ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦਾ ਇੰਚਾਰਜ ਨਿਯੁਕਤ ਕੀਤਾ... ਅਗਲੀ ਖ਼ਬਰ ਡੇਰਾਬੱਸੀ ’ਚ ‘ਆਪ’ ਦੇ ਸੰਗਠਨ ਨੂੰ ਮਜ਼ਬੂਤੀ ਦੇਣ ਲਈ ਸਿਸੋਦੀਆ ਨੇ ਬੂਥ ਲੀਡਰਾਂ ਨਾਲ ਕੀਤੀ ਮੀਟਿੰਗ
Ad Position 24