ਚੰਡੀਗੜ੍ਹ, 31 ਅਗਸਤ (ਦਵਿੰਦਰ)- ਆਮ ਆਦਮੀ ਪਾਰਟੀ ਨੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਲਈ ਭਾਜਪਾ 'ਤੇ ਹਮਲਾ ਬੋਲਿਆ ਹੈ। ਪਾਰਟੀ ਨੇ ਸ਼ਰਧਾਂਜਲੀ ਦੇਣ ਵਾਲੇ ਤਿੰਨ ਭਾਜਪਾ ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।
ਆਮ ਆਦਮੀ ਪਾਰਟੀ ਕੱਲ੍ਹ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿਚ ਭਾਜਪਾ ਵਿਰੁੱਧ ਪ੍ਰਦਰਸ਼ਨ ਕਰੇਗੀ। ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਬਠਿੰਡਾ ਵਿਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।