01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਯੂਥ ਅਕਾਲੀ ਦਲ (ਬ) ਦੇ ਹਰਜੋਤ ਸਿੰਘ ਮਾਂਗਟ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਇੰਚਾਰਜ ਨਿਯੁਕਤ

ਮਾਛੀਵਾੜਾ ਸਾਹਿਬ (ਲੁਧਿਆਣਾ), 1 ਸਤੰਬਰ (ਰਾਜਦੀਪ ਸਿੰਘ ਅਲਬੇਲਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...

Ad Position 21
No active advertisement
ਅਜੀਤ ਡੈਸਕ 01-09-2026

ਮਾਛੀਵਾੜਾ ਸਾਹਿਬ (ਲੁਧਿਆਣਾ), 1 ਸਤੰਬਰ (ਰਾਜਦੀਪ ਸਿੰਘ ਅਲਬੇਲਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਐਲਾਨ ਕਰਦਿਆਂ ਹਲਕਾ ਸਮਰਾਲਾ ਨਾਲ ਸਬੰਧਿਤ ਮਾਛੀਵਾੜਾ ਦੇ ਨੌਜਵਾਨ ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਯੂਥ ਅਕਾਲੀ ਦਲ (ਬ) ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰਜੋਤ ਸਿੰਘ ਮਾਂਗਟ ਨੂੰ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦਾ ਕਾਰਜਕਾਰੀ ਪ੍ਰਧਾਨ ਵੀ ਥਾਪਿਆ ਗਿਆ ਹੈ।

ਨੌਜਵਾਨ ਆਗੂ ਹਰਜੋਤ ਸਿੰਘ ਮਾਂਗਟ ਜੋ ਕਿ ਪਹਿਲਾਂ ਬਲਾਕ ਸੰਮਤੀ ਮੈਂਬਰ ਰਹੇ ਅਤੇ ਹੁਣ ਭਾਰੀ ਬਹੁਮਤ ਨਾਲ ਜ਼ਿਲ੍ਹਾ ਪਰਿਸ਼ਦ ਮੈਂਬਰ ਚੁਣੇ ਗਏ। ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦਿਆਂ ਇਹ 2 ਹੋਰ ਵੱਡੇ ਅਹੁਦੇ ਦੇ ਕੇ ਨਿਵਾਜ਼ਿਆ ਗਿਆ ਹੈ। ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਬਾਜਵਾ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਅਰਵਿੰਦਰਪਾਲ ਸਿੰਘ ਵਿੱਕੀ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਸਾਬਕਾ ਚੇਅਰਮੈਨ ਹਰਜੀਤ ਸਿੰਘ ਸ਼ੇਰੀਆਂ, ਸਾਬਕਾ ਸਰਪੰਚ ਹਰਵਿੰਦਰ ਸ਼ੇਰੀਆਂ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਹਰਿੰਦਰ ਸਿੰਘ ਪੱਪੀ, ਕਰਮਜੀਤ ਸਿੰਘ ਗਰੇਵਾਲ, ਉਪਜਿੰਦਰ ਸਿੰਘ ਔਜਲਾ ਵਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੋਤ ਸਿੰਘ ਮਾਂਗਟ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਇਕ ਨਿਮਾਣੇ ਵਰਕਰ ਨੂੰ ਵੱਡਾ ਮਾਣ ਬਖ਼ਸ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਵਾਅਦਿਆਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ- ਅਵਤਾਰ ਝਨੇੜੀ ਅਗਲੀ ਖ਼ਬਰ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ, 8 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
Ad Position 24