19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਨਿਪਾਲ ਲਈ ਕੀਤਾ ਬਹੁਤ ਵਧੀਆ ਕੰਮ- ਸੋਨੂੰ ਸੂਦ

ਕਾਠਮੰਡੂ,1 ਅਗਸਤ-ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਅੱਜ ਨਿਪਾਲ ਦੇ ਤਿਰਸ਼ੂਲੀ ਬਾਜ਼ਾਰ ਦਾ ਦੌਰਾ ਕੀਤਾ, ਜੋ ਕਿ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਵਿਚੋਂ ਇਕ ਹੈ। ਉਹ ਕੱਲ੍ਹ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਕਾਠਮੰਡੂ ਪਹੁੰਚੇ ਸਨ।

Ad Position 21
No active advertisement
ਅਜੀਤ ਡੈਸਕ 02-09-2026

ਕਾਠਮੰਡੂ,1 ਅਗਸਤ-ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਅੱਜ ਨਿਪਾਲ ਦੇ ਤਿਰਸ਼ੂਲੀ ਬਾਜ਼ਾਰ ਦਾ ਦੌਰਾ ਕੀਤਾ, ਜੋ ਕਿ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਵਿਚੋਂ ਇਕ ਹੈ। ਉਹ ਕੱਲ੍ਹ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਕਾਠਮੰਡੂ ਪਹੁੰਚੇ ਸਨ।

ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਭਾਰਤ ਸਰਕਾਰ ਨੇ ਬਹੁਤ ਵਧੀਆ ਕੰਮ ਕੀਤਾ ਹੈ। ਇਸ ਸਭ ਲਈ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ। ਨਿਪਾਲ ਨੂੰ ਜਿਸ ਤਰ੍ਹਾਂ ਦੀ ਮਦਦ ਪ੍ਰਦਾਨ ਕੀਤੀ ਗਈ ਹੈ, ਉਹ ਸ਼ਲਾਘਾਯੋਗ ਹੈ ਅਤੇ ਮੈਨੂੰ ਲੱਗਦਾ ਹੈ ਕਿ ਸਾਨੂੰ ਇਹ ਮਦਦ ਭੇਜਣਾ ਜਾਰੀ ਰੱਖਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੂੰ ਇਸ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਤੌਰ 'ਤੇ ਜਦੋਂ ਮੈਂ ਉਨ੍ਹਾਂ ਪਰਿਵਾਰਾਂ ਨੂੰ ਮਿਲਦਾ ਹਾਂ, ਤਾਂ ਮੈਨੂੰ ਪਤਾ ਲੱਗਦਾ ਹੈ ਕਿ ਇਹ ਕੁਝ ਹਫ਼ਤਿਆਂ ਜਾਂ ਮਹੀਨਿਆਂ ਵਿਚ ਹੱਲ ਨਹੀਂ ਹੋਣ ਵਾਲਾ ਹੈ। ਸਾਨੂੰ ਆਪਣਾ ਸਮਰਥਨ ਜਾਰੀ ਰੱਖਣਾ ਹੋਵੇਗਾ। ਮੈਨੂੰ ਲੱਗਦਾ ਹੈ ਕਿ ਇਹੀ ਇਕੋ ਇਕ ਤਰੀਕਾ ਹੈ, ਜਿਸ ਨਾਲ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਆਮ ਜੀਵਨ ਵਿਚ ਵਾਪਸ ਲਿਆ ਸਕਦੇ ਹਾਂ।

ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਦੀ ਤਬਾਹੀ ਹੋਈ ਹੈ ਤੇ ਜੇਕਰ ਅਸੀਂ ਹੁਣ ਉਨ੍ਹਾਂ ਦੀ ਮਦਦ ਨਹੀਂ ਕਰਦੇ, ਤਾਂ ਫਿਰ ਕਦੋਂ ਕਰਾਂਗੇ? ਸਾਰੇ ਵੱਡੇ ਕਾਰਪੋਰੇਟਾਂ ਨੂੰ ਇਥੇ ਆਪਣੀਆਂ CSR ਗਤੀਵਿਧੀਆਂ ਨਾਲ ਅੱਗੇ ਆਉਣਾ ਚਾਹੀਦਾ ਹੈ। ਕੁਝ ਚੰਗਾ ਕਰੋ। 

Ad Position 22
No active advertisement
ਪਿਛਲੀ ਖ਼ਬਰ ਦਿਸ਼ਾ ਸਲਿਅਨ ਮੌਤ ਮਾਮਲੇ ਦੇ ਬੰਬੇ ਹਾਈਕੋਰਟ ਨੇ ਦਿੱਤੇ ਸੀ.ਬੀ.ਆਈ. ਜਾਂਚ ਦੇ ਹੁਕਮ ਅਗਲੀ ਖ਼ਬਰ ਨਿਪਾਲ ਦੀ ਮਦਦ ਲਈ ਪੰਜਵਾਂ ਭਾਰਤੀ ਜਹਾਜ਼ ਰਵਾਨਾ
Ad Position 24