02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਚੰਡੀਗੜ੍ਹ ’ਚ ਬਲਤੇਜ ਸਿੰਘ ਪੰਨੂ ਵਲੋਂ ਪ੍ਰੈਸ ਕਾਨਫ਼ਰੰਸ

ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਇਕ ਪੱਤਰਕਾਰ ਸੰਮੇਲਨ ਦੌਰਾਨ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਜਦ ਹੁਣ ਮੁੜ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਤਾਂ ਭਾਰਤੀ ਜਨਤਾ ਪਾਰਟੀ ਸੋਚੀ ਹੋਈ ਸਾਜਿਸ਼ ਤਹਿਤ ਉਨ੍ਹਾਂ ਦੇ ਨੇਤਾਵਾਂ ਨੂੰ ਬਦਨਾਮ ਕਰਨ ’ਤੇ ਤੁਲੀ ਹੋਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਇਕ ਪੱਤਰਕਾਰ ਸੰਮੇਲਨ ਦੌਰਾਨ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਜਦ ਹੁਣ ਮੁੜ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਤਾਂ ਭਾਰਤੀ ਜਨਤਾ ਪਾਰਟੀ ਸੋਚੀ ਹੋਈ ਸਾਜਿਸ਼ ਤਹਿਤ ਉਨ੍ਹਾਂ ਦੇ ਨੇਤਾਵਾਂ ਨੂੰ ਬਦਨਾਮ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੱਚਾਈ ਨੂੰ ਜਾਣਦੇ ਹਨ ਅਤੇ ਉਹ ਅਗਲੀਆਂ ਚੋਣਾਂ ਵਿਚ ਮੁੜ ਭਗਵੰਤ ਮਾਨ ਦੀ ਸਰਕਾਰ ਨੂੰ ਲਿਆਉਣਾ ਸੋਚ ਰਹੇ ਹਨ, ਜਿਸ ਕਰਕੇ ਭਾਰਤੀ ਜਨਤਾ ਪਾਰਟੀ ਕਈ ਤਰ੍ਹਾਂ ਦੇ ਹੱਥਕੰਡੇ ਵਰਤ ਕੇ ਆਮ ਆਦਮੀ ਪਾਰਟੀ ਅਤੇ ਸਰਕਾਰ ਨੂੰ ਬਦਨਾਮ ਕਰਨ ਵਿਚ ਰੁੱਝੀ ਹੋਈ ਹੈ। ਬਲਤੇਜ ਪੰਨੂ ਵਲੋਂ ਵੀ ਅੱਜ ਭਾਰਤੀ ਜਨਤਾ ਪਾਰਟੀ ਦੇ ਨਾਲ ਨਾਲ ਈ.ਡੀ ’ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਗਏ। ਇਸ ਮੌਕੇ ਬਲਤੇਜ ਪੰਨੂ ਨੇ ਜਿਥੇ ਯੁੱਧ ਨਸ਼ਿਆਂ ਦੇ ਵਿਰੁੱਧ ਬਾਰੇ ਗੱਲ ਕੀਤੀ, ਉਥੇ ਉਨ੍ਹਾਂ ਨੇ ਪੰਜਾਬ ਵਿਚ 3100 ਖੇਡ ਸਟੇਡੀਅਮ ਬਣਾਏ ਜਾਣ ਪ੍ਰਤੀ ਵੀ ਸਰਕਾਰ ਦੀ ਲੋਕਾਂ ਨਾਲ ਵਚਨਬੱਧਤਾ ਨੂੰ ਵੀ ਦੁਹਰਾਇਆ। ਬਲਤੇਜ ਪੰਨੂ ਨੇ ਕੇਂਦਰ ਸਰਕਾਰ ਵਲੋਂ ਰੋਕੇ ਗਏ ਪੰਜਾਬ ਦੇ ਆਰ.ਡੀ.ਐਫ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ।

Ad Position 22
No active advertisement
ਪਿਛਲੀ ਖ਼ਬਰ 14 ਸਤੰਬਰ ਨੂੰ ਮੰਤਰੀਆਂ ਦੇ ਘਰਾਂ ਅੱਗੇ ਲਗਵਾਂਗੇ ਧਰਨੇ- ਕਿਸਾਨ ਆਗੂ ਅਗਲੀ ਖ਼ਬਰ ‘ਆਪ’ ਆਗੂ ਦਿਨੇਸ਼ ਢੱਲ ਭਾਜਪਾ ’ਚ ਸ਼ਾਮਿਲ
Ad Position 24