20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਨਵੀਂ ਇਕਾਈ ਗਠਿਤ, ਸਤਨਾਮ ਸਿੰਘ ਬਣੇ ਪ੍ਰਧਾਨ

ਚੋਗਾਵਾਂ (ਅੰਮ੍ਰਿਤਸਰ), 2 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਪਿੰਡਾਂ ਵਿਚ ਜਥੇਬੰਦਕ ਢਾਂਚੇ ਦਾ ਵਿਸਥਾਰ...

Ad Position 21
No active advertisement
ਅਜੀਤ ਡੈਸਕ 02-09-2026

ਚੋਗਾਵਾਂ (ਅੰਮ੍ਰਿਤਸਰ), 2 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਪਿੰਡਾਂ ਵਿਚ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਦੇ ਮਕਸਦ ਨਾਲ ਪਿੰਡ ਮਿਆਦੀਆਂ ਕਲਾਂ ਵਿਖੇ ਇਕ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸ਼ਹੀਦ ਭਾਈ ਮੇਵਾ ਸਿੰਘ ਜ਼ੋਨ ਲੋਪੋਕੇ ਦੇ ਪ੍ਰਧਾਨ ਗੁਰਲਾਲ ਸਿੰਘ ਕੱਕੜ, ਜਸਮੀਤ ਸਿੰਘ ਰਾਣੀਆਂ, ਕੁਲਬੀਰ ਸਿੰਘ ਲੋਪੋਕੇ, ਰਾਜਬੀਰ ਸਿੰਘ ਕੱਕੜ, ਪ੍ਰਗਟ ਸਿੰਘ ਚੋਗਾਵਾਂ ਅਤੇ ਪ੍ਰੈਸ ਸਕੱਤਰ  ਸੁਖਜਿੰਦਰ ਸਿੰਘ ਸ਼ਾਹ ਲੋਪੋਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਪਿੰਡ ਵਾਸੀਆਂ ਦੇ ਵੱਡੇ ਇਕੱਠ ਵਲੋਂ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ।ਇਸ ਨਵੀਂ ਚੁਣੀ ਗਈ ਕਮੇਟੀ ਵਿਚ ਸਤਨਾਮ ਸਿੰਘ ਪ੍ਰਧਾਨ, ਪ੍ਰਤਾਪ ਸਿੰਘ ਸਕੱਤਰ, ਸੀਨੀਅਰ ਮੀਤ ਪ੍ਰਧਾਨ ਬਾਜ ਸਿੰਘ, ਖ਼ਜਾਂਨਚੀ ਲਖਬੀਰ ਸਿੰਘ, ਮੀਤ ਪ੍ਰਧਾਨ ਸੁਖਬੀਰ ਸਿੰਘ, ਜਸਪਾਲ ਸਿੰਘ, ਸਹਾਇਕ ਸਕੱਤਰ ਮੇਜਰ ਸਿੰਘ, ਹਰਚੰਦ ਸਿੰਘ ਸਹਾਇਕ ਖਜਾਨਚੀ ਦਵਿੰਦਰ ਸਿੰਘ, ਹਰਪਾਲ ਸਿੰਘ, ਪ੍ਰੈਸ ਸਕੱਤਰ  ਗੁਰਲਾਲ ਸਿੰਘ, ਕਮੇਟੀ ਮੈਂਬਰ, ਪ੍ਰਕਾਸ਼ ਸਿੰਘ, ਪ੍ਰਿਤਪਾਲ ਸਿੰਘ, ਗੁਰਨਾਮ ਸਿੰਘ, ਗੁਰਦਿਆਲ ਸਿੰਘ, ਸੁਖਵੰਤ ਸਿੰਘ, ਗੁਰਦਿਆਲ ਸਿੰਘ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਹਾਜ਼ਰ  ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਜੋਨ ਪ੍ਰਧਾਨ ਗੁਰਲਾਲ ਸਿੰਘ ਕੱਕੜ, ਜਸਮੀਤ ਸਿੰਘ ਰਾਣੀਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਕਿਸਾਨੀ ਅਤੇ ਮਜ਼ਦੂਰੀ ਹੱਕਾਂ ਦੀ ਰਾਖੀ ਲਈ ਜਥੇਬੰਦ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਬਣ ਰਹੀਆਂ ਇਹ ਕਮੇਟੀਆਂ ਆਉਣ ਵਾਲੇ ਸਮੇਂ ਵਿਚ ਕਿਸਾਨੀ ਸੰਘਰਸ਼ਾਂ ਦੀ ਰੀੜ੍ਹ ਦੀ ਹੱਡੀ ਸਾਬਤ ਹੋਣਗੀਆਂ।ਨਵੀਂ ਚੁਣੀ ਗਈ ਟੀਮ ਦੇ ਅਹੁਦੇਦਾਰਾਂ ਨੇ ਜਥੇਬੰਦੀ ਦੇ ਉੱਚ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਮੋਰਚੇ 'ਤੇ ਤਨਦੇਹੀ ਨਾਲ ਡਟਣਗੇ ਅਤੇ ਜਥੇਬੰਦੀ ਵਲੋਂ ਦਿੱਤੇ ਹਰ ਸੱਦੇ ਨੂੰ ਪਿੰਡ ਪੱਧਰ 'ਤੇ ਸਫ਼ਲ ਬਣਾਉਣਗੇ।

Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਪੁੱਜਾ ਮਾਛੀਵਾੜਾ ਦੀ ਪਵਿੱਤਰ ਧਰਤੀ 'ਤੇ, ਸੰਗਤਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਬਿਜਲੀ ਸਪਲਾਈ ਚਾਲੂ ਕਰਦੇ ਮੁਲਾਜ਼ਮ ਨੂੰ ਲੱਗਿਆ ਕਰੰਟ, ਵਾਲ-ਵਾਲ ਬਚੀ ਜਾਨ
Ad Position 24