ਮਾਛੀਵਾੜਾ ਸਾਹਿਬ (ਲੁਧਿਆਣਾ), 02 ਸਤੰਬਰ (ਮਨੋਜ ਕੁਮਾਰ) - ਮੀਰੀ ਪੀਰੀ ਖ਼ਾਲਸਾ ਮਾਰਚ ਜੋ ਕਿ 23 ਅਗਸਤ ਨੂੰ ਸ੍ਰੀ ਦਮਦਮਾ ਸਾਹਿਬ ਤੋ ਸ਼ੁਰੂ ਹੋਇਆ ਤੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਕਸਬਿਆਂ ਵਿਚੋਂ ਹੁੰਦਾ ਹੋਇਆ ਅੱਜ ਮਾਛੀਵਾੜਾ ਦੀ ਪਵਿੱਤਰ ਧਰਤੀ 'ਤੇ ਪੁੱਜਾ। ਇਸ ਖ਼ਾਲਸਾ ਮਾਰਚ ਦੀ ਅਗਵਾਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਖ਼ੁਦ ਆਪ ਕਰ ਰਹੇ ਹਨ। ਗੁਰੂਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪਹੁੰਚਣ 'ਤੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼ਹਿਰ ਦੇ ਵੱਖ ਵੱਖ ਹਿੱਸਿਆਂ 'ਤੇ ਪਹਿਲਾਂ ਹੀ ਇਸ ਮਾਰਚ ਦੇ ਸਵਾਗਤ ਲਈ ਸਵਾਗਤੀ ਗੇਟ ਲਗਾਏ ਗਏ ਸਨ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀਅਤ ਨੂੰ ਸ਼ੰਦੇਸ ਦਿੰਦੇ ਕਿਹਾ ਕਿ ਜੇਕਰ ਪੁੱਤਰ ਦੀ ਤਮੰਨਾ ਹੈ ਤਾਂ ਧੀ ਵੀ ਤੁਹਾਡੀ ਗੋਦੀ ਖੇਡਣੀ ਚਾਹੀਦੀ ਹੈ। ਸਾਨੂੰ ਜ਼ਮੀਨਾਂ ਤਾਂ ਕਿਸੇ ਵੀ ਕੀਮਤ ਵਿਚ ਨਹੀ ਵੇਚਣੀਆਂ ਚਾਹੀਦੀਆਂ। ਨੌਜਵਾਨਾ ਨੂੰ ਖੇਡ ਮੈਦਾਨਾ ਨਾਲ ਜੁੜਨਾ ਚਾਹੀਦਾ ਹੈ ਤਾਂ ਕਿ ਉਸ ਪੁਰਾਤਤਵ ਪੰਜਾਬ ਨੂੰ ਮੁੜ ਸੁਰਜੀਤ ਕੀਤਾ ਜਾਵੇ। ਖ਼ਾਲਸਾ ਮਾਰਚ ਦੇ ਸਵਾਗਤ ਵਿਚ ਇਲਾਕੇ ਦੇ ਰਾਜਨੀਤਿਕ ਤੇ ਸਮਾਜਿਕ ਆਗੂਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਗੁਰੂਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਤੇ ਉਨ੍ਹਾਂ ਦੇ ਪੑਬੰਧਕੀ ਸਾਥੀਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਵਾਗਤ ਕੀਤਾ। ਕੁਝ ਸਮਾ ਠਹਿਰਾਅ ਤੋ ਬਾਅਦ ਇਹ ਮਾਰਚ ਆਪਣੇ ਅਗਲੇ ਪੜਾਅ ਚਮਕੌਰ ਸਾਹਿਬ ਲਈ ਰਵਾਨਾ ਹੋ ਗਿਆ। ਇਸ ਦੀ ਸਮਾਪਤੀ 4 ਸਤੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗੀ।
ਤਾਜ਼ਾ ਖ਼ਬਰਾਂ
Free
ਮੀਰੀ ਪੀਰੀ ਖ਼ਾਲਸਾ ਮਾਰਚ ਪੁੱਜਾ ਮਾਛੀਵਾੜਾ ਦੀ ਪਵਿੱਤਰ ਧਰਤੀ 'ਤੇ, ਸੰਗਤਾਂ ਵਲੋਂ ਭਰਵਾਂ ਸਵਾਗਤ
ਮਾਛੀਵਾੜਾ ਸਾਹਿਬ (ਲੁਧਿਆਣਾ), 02 ਸਤੰਬਰ (ਮਨੋਜ ਕੁਮਾਰ) - ਮੀਰੀ ਪੀਰੀ ਖ਼ਾਲਸਾ ਮਾਰਚ ਜੋ ਕਿ 23 ਅਗਸਤ ਨੂੰ ਸ੍ਰੀ ਦਮਦਮਾ ਸਾਹਿਬ ਤੋ ਸ਼ੁਰੂ ਹੋਇਆ ਤੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਕਸਬਿਆਂ...
ਅਜੀਤ ਡੈਸਕ
02-09-2026