02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਸਵ. ਰਣਜੀਤ ਸਿੰਘ ਵਰਿਆਮ ਨੰਗਲ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕੱਥੂਨੰਗਲ/ਜੇਠੂਵਾਲ (ਅੰਮ੍ਰਿਤਸਰ), 2 ਸਤੰਬਰ (ਦਲਵਿੰਦਰ ਸਿੰਘ ਰੰਧਾਵਾ /ਮਿੱਤਰ ਪਾਲ ਸਿੰਘ ਰੰਧਾਵਾ) - ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਕੱਥੂਨੰਗਲ/ਜੇਠੂਵਾਲ (ਅੰਮ੍ਰਿਤਸਰ),  2 ਸਤੰਬਰ (ਦਲਵਿੰਦਰ ਸਿੰਘ ਰੰਧਾਵਾ /ਮਿੱਤਰ ਪਾਲ ਸਿੰਘ ਰੰਧਾਵਾ) - ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ ਜੋ ਕਿ  ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦੇ ਪਰਿਵਾਰ  ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਸਵਰਗੀ ਵਰਿਆਮ ਨੰਗਲ ਦੇ  ਗ੍ਰਹਿ ਵਿਖੇ ਪੁੱਜੇ। ਸਵ. ਰਣਜੀਤ ਸਿੰਘ ਵਰਿਆਮ ਨੰਗਲ ਦੇ  ਪੁੱਤਰ ਬਿੰਨੀ ਰੰਧਾਵਾ, ਜਿੰਮੀ ਰੰਧਾਵਾ ਅਤੇ ਉਨ੍ਹਾਂ ਦੀ ਪਤਨੀ ਰਾਮੇਸ਼ ਰੈਣਾ ਰੰਧਾਵਾ ਦੇ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਬੀਬਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਰਣਜੀਤ ਸਿੰਘ ਵਰਿਆਮ ਨੰਗਲ ਦੇ ਬੇਵਕਤੀ  ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬੇਹੱਦ ਦੁੱਖ ਪਹੁੰਚਿਆ। ਉਨ੍ਹਾਂ ਨਾਲ ਜੁੜੀਆਂ ਯਾਦਾਂ ਅਤੇ ਉਨ੍ਹਾਂ ਵਲੋਂ  ਸ਼੍ਰੋਮਣੀ ਅਕਾਲੀ ਦਲ (ਬ) ਲਈ  ਨਿਭਾਈਆਂ ਸੇਵਾਵਾਂ ਹਮੇਸ਼ਾ ਯਾਦ ਰਹਿਣਗੀਆਂ। ਉਨ੍ਹਾਂ ਦਾ ਵਿਛੋੜਾ ਸਿਰਫ਼ ਪਰਿਵਾਰ ਲਈ ਹੀ ਨਹੀਂ, ਸਗੋਂ ਸਮਾਜ ਤੇ ਪਾਰਟੀ ਲਈ ਵੱਡਾ ਘਾਟਾ ਹੈ।  ਰਣਜੀਤ ਸਿੰਘ ਵਰਿਆਮ ਨੰਗਲ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ 6 ਸਤੰਬਰ ਦਿਨ ਐਤਵਾਰ ਨੂੰ ਰੰਧਾਵਾ ਫਾਰਮ ਵਿਖੇ ਹੋਵੇਗੀ। 

 

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ. ਗੁਰਮੀਤ ਸਿੰਘ ਦਾ ਤਬਾਦਲਾ ਹੋਣ 'ਤੇ ਜ਼ਿਲ੍ਹਾ ਪੁਲਿਸ ਮਲੇਰਕੋਟਲਾ ਵਲੋਂ ਨਿੱਘੀ ਵਿਦਾਇਗੀ ਅਗਲੀ ਖ਼ਬਰ ਪੁਲਿਸ ਦੀ ਮੁਸਤੈਦੀ ਦੇ ਬਾਵਜੂਦ ਖ਼ਾਲਸਾਮਾਰਚ ਦੌਰਾਨ ਕਈ ਸੰਗਤਾਂ ਦੀਆਂ ਵਾਲੀਆਂ, ਚੈਨੀਆਂ ਤੇ ਬਟੂਏ ਗਾਇਬ
Ad Position 24