02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਆਮ ਆਦਮੀ ਪਾਰਟੀ ਉੱਪਰ ਦੋਸ਼ ਲਗਾਉਣ ਤੋਂ ਪਹਿਲਾਂ ਆਪਣੇ ਵੱਲ ਦੇਖਣ ਫੂਲਕਾ - ਸੌਂਦ

ਲੁਧਿਆਣਾ, 2 ਅਗਸਤ (ਰੁਪੇਸ਼ ਕੁਮਾਰ) - 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਦੋਸ਼ੀ ਸੱਜਣ ਕੁਮਾਰ ਦੇ ਭੋਗ ਵਿਚ ਪਾਰਟੀਆਂ ਦੇ ਆਗੂਆਂ ਦੇ ਸ਼ਾਮਿਲ ਹੋਣ ਨੂੰ ਲੈ ਕੇ ਸਿਆਸਤ ਜਾਰੀ ਹੈ। ਪੰਜਾਬ ਦੇ ਕੈਬਿਨੇਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਲੁਧਿਆਣਾ, 2 ਅਗਸਤ (ਰੁਪੇਸ਼ ਕੁਮਾਰ) - 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਦੋਸ਼ੀ ਸੱਜਣ ਕੁਮਾਰ ਦੇ ਭੋਗ ਵਿਚ ਪਾਰਟੀਆਂ ਦੇ ਆਗੂਆਂ ਦੇ ਸ਼ਾਮਿਲ ਹੋਣ ਨੂੰ ਲੈ ਕੇ ਸਿਆਸਤ ਜਾਰੀ ਹੈ। ਪੰਜਾਬ ਦੇ ਕੈਬਿਨੇਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੱਜਣ ਕੁਮਾਰ ਦੇ ਅੰਤਿਮ ਅਰਦਾਸ ਵਿਚ 'ਆਪ' ਆਗੂਆਂ ਦੇ ਸ਼ਾਮਿਲ ਹੋਣ ਸੰਬੰਧੀ ਭਾਜਪਾ ਆਗੂ ਐਡਵੋਕੇਟ ਐਚ ਐਸ ਫੂਲਕਾ ਦੇ ਬਿਆਨ ਨੂੰ ਲੈ ਕੇ ਸਖਤ ਟਿੱਪਣੀ ਕਰਦਿਆਂ ਫੂਲਕਾ ਨੂੰ ਪਹਿਲਾਂ ਆਪਣੇ ਵੱਲ ਦੇਖਣ ਦੀ ਸਲਾਹ ਦਿੱਤੀ ਹੈ।
ਲੁਧਿਆਣਾ ਦੇ ਬੱਚਤ ਭਵਨ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਦੀ ਰਿਵਿਊ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸੌਂਦ ਨੇ ਦੋਸ਼ ਲਗਾਇਆ ਕਿ ਜਿੱਥੇ ਕਾਂਗਰਸ ਸ੍ਰੀ ਦਰਬਾਰ ਸਾਹਿਬ ਉੱਪਰ ਹਮਲੇ ਦੀ ਦੋਸ਼ੀ ਸੀ, ਉੱਥੇ ਹੀ ਭਾਜਪਾ ਨੇ ਇਸ ਨੂੰ ਉਕਸਾਇਆ ਸੀ। ਜਿਹੜੇ ਲੋਕ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਕੇਸ ਲੜਨ ਦੇ ਦਾਅਵੇ ਕਰਦੇ ਰਹੇ ਹਨ, ਉਹ ਇਨ੍ਹਾਂ ਦੀ ਹਿਮਾਇਤ ਕਰਨ ਵਾਲੀਆਂ ਪਾਰਟੀਆਂ ਵਿਚ ਸ਼ਾਮਿਲ ਹੋ ਗਏ।
ਉੱਥੇ ਹੀ, ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਨੂੰ ਦਿੱਤੇ ਅਲਟੀਮੇਟਮ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਹ ਸਭ ਸਾਡੇ ਹੀ ਲੋਕ ਹਨ। ਸਰਕਾਰ ਇਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਪ੍ਰਤੀ ਤੱਤਪਰ ਹੈ। ਇਸ ਤੋਂ ਪਹਿਲਾਂ, ਪ੍ਰੈਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਨਸ਼ਿਆਂ ਖਿਲਾਫ ਸੂਬਾ ਸਰਕਾਰ ਵਲੋਂ ਕਾਰਵਾਈ ਦੀ ਗੱਲ ਆਖੀ। ਉਨ੍ਹਾਂ ਨੇ ਕਿਹਾ ਕਿ ਸੂਬੇ ਅੰਦਰੋਂ ਕਾਫੀ ਹੱਦ ਤੱਕ ਨਸ਼ਾ ਖ਼ਤਮ ਹੋ ਚੁੱਕਾ ਹੈ ਅਤੇ ਅੱਜ ਦੀ ਮੀਟਿੰਗ ਦੌਰਾਨ ਇਸ ਸੰਬੰਧੀ ਚਰਚਾ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਭਾਣਜੇ ਵਲੋਂ ਮਾਮੇ ਦਾ ਕਤਲ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਤੀਸ਼ ਪੂਨੀਆ
Ad Position 24