02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡੇਰਾਬੱਸੀ ਵਿਖੇ ਕਾਂਗਰਸ ਵਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਡੇਰਾਬੱਸੀ (ਮੁਹਾਲੀ), 2 ਸਤੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਬੱਸ ਸਟੈਂਡ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੀਡੀਆ ਇੰਚਾਰਜ ਅਮਿਤ ਬਾਵਾ ਸੈਣੀ ਦੀ ਅਗਵਾਈ ਹੇਠ ਕਾਂਗਰਸੀ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਡੇਰਾਬੱਸੀ (ਮੁਹਾਲੀ), 2 ਸਤੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਬੱਸ ਸਟੈਂਡ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੀਡੀਆ ਇੰਚਾਰਜ ਅਮਿਤ ਬਾਵਾ ਸੈਣੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਭਾਰਤੀ ਜਨਤਾ ਪਾਰਟੀ ਅਤੇ ਆਰ.ਐੱਸ.ਐੱਸ. ਦੀ ਕਥਿਤ ਦਲਿਤ ਵਿਰੋਧੀ ਨੀਤੀ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ 'ਮਨੂਸਮ੍ਰਿਤੀ' ਤੇ ਭਾਜਪਾ-ਆਰ.ਐੱਸ.ਐੱਸ. ਦੇ ਪ੍ਰਤੀਕ ਵਾਲਾ ਪੁਤਲਾ ਅਗਨ ਭੇਟ ਕੀਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਅਮਿਤ ਬਾਵਾ ਸੈਣੀ ਨੇ ਖ਼ੁਲਾਸਾ ਕੀਤਾ ਕਿ ਬੀਤੀ 8 ਅਗਸਤ ਨੂੰ ਉੱਤਰਾਖੰਡ ਦੇ ਹਲਦਵਾਨੀ ਸਥਿਤ ਰਾਮਲੀਲ੍ਹਾ ਗਰਾਊਂਡ ਵਿਖੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਗਿਆ ਸੀ। ਰੈਲੀ ਦੀ ਸਮਾਪਤੀ ਮਗਰੋਂ ਭਾਜਪਾ ਅਤੇ ਆਰ.ਐੱਸ.ਐੱਸ. ਦੇ ਵਰਕਰਾਂ ਨੇ ਉਸ ਥਾਂ 'ਤੇ ਹਵਨ ਕਰਵਾ ਕੇ ਅਤੇ ਗੰਗਾ ਜਲ ਛਿੜਕ ਕੇ ਕਥਿਤ 'ਸ਼ੁੱਧੀਕਰਨ' ਦਾ ਡਰਾਮਾ ਰਚਿਆ। ਸੈਣੀ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇਕ ਦਲਿਤ ਆਗੂ ਦੇ ਜਾਣ ਤੋਂ ਬਾਅਦ ਅਜਿਹੀ ਹਰਕਤ ਕਰਨਾ ਸ਼ਰੇਆਮ ਛੂਆ-ਛੂਤ ਨੂੰ ਹੱਲਾਸ਼ੇਰੀ ਦੇਣਾ ਹੈ, ਜੋ ਕਿ ਭਾਰਤੀ ਸੰਵਿਧਾਨ ਦੀ ਧਾਰਾ 17 ਅਧੀਨ ਇਕ ਗੰਭੀਰ ਅਤੇ ਸਜ਼ਾਯੋਗ ਅਪਰਾਧ ਹੈ।
ਸੈਣੀ ਨੇ ਅੱਗੇ ਕਿਹਾ ਕਿ ਜਦੋਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਵਲੋਂ ਸੰਵਿਧਾਨ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਉਠਾਈ ਗਈ, ਤਾਂ ਪੁਲਿਸ ਨੇ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਬਜਾਏ ਉਲਟਾ ਇਕ ਮਨਘੜਤ ਸ਼ਿਕਾਇਤ ਦੇ ਆਧਾਰ 'ਤੇ ਰਾਹੁਲ ਗਾਂਧੀ ਖ਼ਿਲਾਫ਼ ਹੀ ਐੱਫ.ਆਈ.ਆਰ. ਦਰਜ ਕਰ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨਕ ਮੁੱਲਾਂ ਦਾ ਘਾਣ ਕਰਕੇ ਭਾਜਪਾ ਮੁੜ ਦੇਸ਼ ਅੰਦਰ ਪੁਰਾਣੀ ਗ਼ੈਰ-ਬਰਾਬਰੀ ਵਾਲੀ ਵਿਵਸਥਾ ਕਾਇਮ ਕਰਨਾ ਚਾਹੁੰਦੀ ਹੈ।
ਇਤਿਹਾਸਕ ਪ੍ਰਸੰਗ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 1927 ਵਿਚ ਮਹਾਰਾਸ਼ਟਰ ਦੇ ਮਹਾੜ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਮਨੂਸਮ੍ਰਿਤੀ ਨੂੰ ਸਾੜ ਕੇ ਸਮਾਜਿਕ ਬਰਾਬਰੀ ਦਾ ਬਿਗੁਲ ਵਜਾਇਆ ਸੀ। ਅੱਜ ਦੇਸ਼ ਵਿਚ ਅਜਿਹੇ ਹਾਲਾਤ ਦੁਬਾਰਾ ਬਣ ਗਏ ਹਨ ਕਿ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਨੂੰ ਮੁੜ ਮਨੂਸਮ੍ਰਿਤੀ ਦਾ ਪੁਤਲਾ ਸਾੜਨਾ ਪਿਆ ਹੈ।
ਪ੍ਰਦਰਸ਼ਨ ਦੀ ਸਮਾਪਤੀ ਉਪਰੰਤ ਕਾਂਗਰਸੀ ਵਫ਼ਦ ਨੇ ਜ਼ਿੰਮੇਵਾਰ ਸ਼ਹਿਰੀ ਹੋਣ ਦਾ ਸਬੂਤ ਦਿੰਦਿਆਂ ਬੱਸ ਸਟੈਂਡ ਕੰਪਲੈਕਸ ਵਿਚੋਂ ਪੁਤਲੇ ਦੀ ਸੁਆਹ, ਰਹਿੰਦ-ਖੂੰਹਦ ਅਤੇ ਪਲਾਸਟਿਕ ਦੀਆਂ ਬੋਤਲਾਂ ਨੂੰ ਇਕੱਠਾ ਕਰਕੇ ਵਿਸ਼ੇਸ਼ ਸਫ਼ਾਈ ਅਭਿਆਨ ਵੀ ਚਲਾਇਆ।

 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੇਰੋਂ ਫੇਰੀ ਨੂੰ ਲੈਕੇ ਐਡਵੋਕੇਟ ਨਮੋਲ ਸਾਥੀਆਂ ਸਮੇਤ ਘਰ ਚ ਨਜ਼ਰਬੰਦ  ਅਗਲੀ ਖ਼ਬਰ ਮਜੀਠੀਆ ਵਲੋਂ ਵੱਡਾ ਐਲਾਨ, ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜੋਧ ਸਿੰਘ ਸਮਰਾ ਲੜੇਗਾ ਚੋਣ
Ad Position 24