ਅਮਰਕੋਟ (ਤਰਨਤਾਰਨ), 2 ਸਤੰਬਰ (ਭੱਟੀ) - ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 14 ਕਿੱਲੋ 110 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਪਿੰਡ ਦਾਸੂਵਾਲ ਵਿਚ ਗੁਰੂਦੁਆਰਾ ਗੁਰੂ ਅਰਜਨ ਦੇਵ ਸਕੂਲ ਨੇੜੇ ਕੀਤੀ ਗਈ, ਜਿੱਥੇ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਸ ਦੌਰਾਨ ਪੱਟੀ ਵਾਲੀ ਸਾਈਡ ਤੋਂ ਆ ਰਹੀ ਇਕ ਵਰਨਾਂ ਕਾਰ, ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ।ਕਾਰ ਚਾਲਕ ਦੀ ਪਛਾਣ ਗੁਰਮੀਤ ਸਿੰਘ ਉਰਫ਼ ਗੀਤੂ, ਪੁੱਤਰ ਅਮਰੀਕ ਸਿੰਘ, ਵਾਸੀ ਮਰਗਿੰਦਪੁਰਾ ਵਜੋਂ ਹੋਈ।ਤਲਾਸ਼ੀ ਦੌਰਾਨ ਪੁਲਿਸ ਨੇ ਕਾਰ ਵਿਚੋਂ 14 ਕਿੱਲੋ 110 ਗ੍ਰਾਮ ਅਫ਼ੀਮ ਅਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ।
ਇਸ ਮਾਮਲੇ ਵਿਚ ਥਾਣਾ ਵਲਟੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਾ ਦਰਜ ਕਰਕੇ ਅਗਲੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਅਫ਼ੀਮ ਕਿੱਥੋਂ ਲਿਆਂਦੀ ਗਈ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।