02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਿਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਅੰਮ੍ਰਿਤਸਰ, 2 ਸਤੰਬਰ (ਜਸਵੰਤ ਸਿੰਘ ਜੱਸ) - ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਨਿਪਾਲ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਪ੍ਰਭਾਵਿਤ ਖੇਤਰ ਬਿਦੂਰ ਦਾ ਦੌਰਾ ਕੀਤਾ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਅੰਮ੍ਰਿਤਸਰ, 2 ਸਤੰਬਰ (ਜਸਵੰਤ ਸਿੰਘ ਜੱਸ) - ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਨਿਪਾਲ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਪ੍ਰਭਾਵਿਤ ਖੇਤਰ ਬਿਦੂਰ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸਕਲਾਂ ਅਤੇ ਲੋੜਾਂ ਦੀ ਜਾਣਕਾਰੀ ਲਈ। ਸ਼੍ਰੋਮਣੀ ਕਮੇਟੀ ਵਫ਼ਦ ਨੇ ਨਿਪਾਲ ਦੇ ਗ੍ਰਹਿ ਮੰਤਰੀ ਮਿਸਟਰ ਸੂਦਨ ਅਤੇ ਗ੍ਰਹਿ ਵਿਭਾਗ ਦੇ ਚੀਫ਼ ਐਗਜੀਕਿਊਟਿਵ ਡਾ ਦਰਸ਼ਨ ਰਾਜ ਨਾਲ ਵੀ ਮੁਲਾਕਾਤ ਕੀਤੀ ਅਤੇ ਲੋੜਵੰਦਾਂ ਦੀ ਮਦਦ ਲਈ ਸਮਾਨ ਲਿਆਉਣ ਲਈ ਰਸਤਾ ਖੋਲ੍ਹਣ ਅਤੇ ਲੋੜੀਂਦੀ ਪ੍ਰਵਾਨਗੀ ਦੇਣ ਲਈ ਆਖਿਆ। ਸ਼੍ਰੋਮਣੀ ਕਮੇਟੀ ਦੀ ਇਸ ਅਪੀਲ ਨੂੰ ਪ੍ਰਸ਼ਾਸਨ ਨੇ ਪ੍ਰਵਾਨ ਕਰਦਿਆਂ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਿਪਾਲ ਗਏ ਵਫ਼ਦ ਵਿਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਅਜਾਦ ਦੀਪ ਸਿੰਘ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਨਿਪਾਲ ਤੋਂ ਜਾਣਕਾਰੀ ਦਿੰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਬਿਦੂਰ ਇਲਾਕੇ ਵਿਚ ਪਹੁੰਚ ਕੇ ਜਦੋਂ ਅਸੀਂ ਇਸ ਇਲਾਕੇ ਵਿਚ ਹੋਈ ਤਬਾਹੀ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਤਾਂ ਇਸ ਦੀ ਗੰਭੀਰਤਾ ਦਾ ਅਹਿਸਾਸ ਹੋਰ ਵੀ ਡੂੰਘਾ ਹੋਇਆ। ਇੱਥੇ ਅਸੀਂ ਸਥਾਨਕ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੈ, ਬਾਰੇ ਜਾਣਕਾਰੀ ਲਈ। 
ਉਨ੍ਹਾਂ ਦੱਸਿਆ ਕਿ ਅੱਜ ਇੱਥੇ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਤਾਲਮੇਲ ਕੀਤਾ ਗਿਆ ਹੈ ਤਾਂ ਜੋਂ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈਣ ਉਪਰੰਤ ਸ਼੍ਰੋਮਣੀ ਕਮੇਟੀ ਵਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਵਿਚ ਆਪਣਾ ਪੂਰਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਨਿਪਾਲ ਦੇ ਸਿੱਖ ਆਗੂ ਅੰਗਦ ਸਿੰਘ ਅਤੇ  ਹਰਪਾਲ ਸਿੰਘ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਜਲੰਧਰ - ਇਲੈਕਟ੍ਰਾਨਿਕਸ ਵਪਾਰੀ ਕੋਲੋਂ 10 ਲੱਖ ਦੀ ਲੁੱਟ ਅਗਲੀ ਖ਼ਬਰ ਮੁਹਾਲੀ : ਸੈਕਟਰ 80 'ਚ ਸਲੂਨ ਦੇ ਬਾਹਰ ਚੱਲੀ ਗੋਲੀ
Ad Position 24