ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ),2 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਸਾਹਿਤਕ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਬਜ਼ੁਰਗ ਸ਼ਾਇਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸੀ. ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਵਾਲੇ ਬਜ਼ੁਰਗ ਸ਼ਾਇਰ ਸ਼ੰਕਰ ਸਿੰਘ ਪ੍ਰਵਾਨਾਂ ਅੱਜ ਸਦੀਵੀ ਵਿਛੋੜਾ ਦੇ ਗਏ। ਅੱਜ ਸ਼ਾਮੀ 96 ਸਾਲ ਦੀ ਉਮਰ ਵਿਚ ਉੱਨਾਂ ਨੇ ਅੰਤਿਮ ਸਾਹ ਲਏ । ਉੱਨਾਂ ਦਾ ਅੰਤਿਮ ਸੰਸਕਾਰ ਭਲਕੇ 3 ਅਗਸਤ ਨੂੰ ਕਸਬਾ ਖਡੂਰ ਸਾਹਿਬ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ ।