03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਭਾਕਿਯੂ ਕ੍ਰਾਂਤੀਕਾਰੀ ਤੇ ਭਾਕਿਯੂ ਸਿੱਧੂਪੁਰ ਨੇ ਰਾਮਪੁਰਾ-ਦਮਦਮਾ ਸਾਹਿਬ ਹਾਈਵੇ ਰੋਡ ਜਾਮ

ਬਾਲਿਆਂਵਾਲੀ (ਬਠਿੰਡਾ), 3 ਅਗਸਤ (ਕੁਲਦੀਪ ਮਤਵਾਲਾ) - ਖੇਤੀ ਸੈਕਟਰ ਦੀ ਬਿਜਲੀ ਸਪਲਾਈ ਸਹੀ ਨਾ ਮਿਲਣ ਦੇ ਰੋਸ ਵਜੋਂ ਅੱਜ ਭਾਕਿਯੂ ਕ੍ਰਾਂਤੀਕਾਰੀ ਵਲੋਂ ਪਿੰਡ ਢੱਡੇ ਵਿਖੇ ਅਤੇ ਭਾਕਿਯੂ ਸਿੱਧੂਪੁਰ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਬਾਲਿਆਂਵਾਲੀ (ਬਠਿੰਡਾ), 3 ਅਗਸਤ (ਕੁਲਦੀਪ ਮਤਵਾਲਾ) - ਖੇਤੀ ਸੈਕਟਰ ਦੀ ਬਿਜਲੀ ਸਪਲਾਈ ਸਹੀ ਨਾ ਮਿਲਣ ਦੇ ਰੋਸ ਵਜੋਂ ਅੱਜ ਭਾਕਿਯੂ ਕ੍ਰਾਂਤੀਕਾਰੀ ਵਲੋਂ ਪਿੰਡ ਢੱਡੇ ਵਿਖੇ ਅਤੇ ਭਾਕਿਯੂ ਸਿੱਧੂਪੁਰ ਵਲੋਂ ਪਿੰਡ ਮੰਡੀ ਕਲਾਂ ਵਿਖੇ ਰਾਮਪੁਰਾ-ਦਮਦਮਾ ਸਾਹਿਬ ਹਾਈਵੇ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ ਹੈ। ਇਸ ਭਾਕਿਯੂ ਕ੍ਰਾਂਤੀਕਾਰੀ ਅਤੇ ਭਾਕਿਯੂ ਸਿੱਧੂਪੁਰ ਦੇ ਕਿਸਾਨਾਂ ਨੇ ਸੂਬਾ ਸਰਕਾਰ 'ਤੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਸੂਬਾ ਸਰਕਾਰ ਕਹਿ ਰਹੀ ਹੈ ਕਿ ਖੇਤੀ ਸੈਕਟਰ ਵਾਲੀ ਬਿਜਲੀ ਨਿਰਵਿਘਨ 8 ਘੰਟੇ ਕਿਸਾਨਾਂ ਨੂੰ ਦਿਨ ਦੇ ਸਮੇਂ ਦਿੱਤੀ ਜਾ ਰਹੀ ਹੈ ਜਦੋਂ ਕਿ ਹਕੀਕਤ ਇਹ ਹੈ ਕਿ ਬਿਜਲੀ ਨਾ ਦਿਨੇ ਤੇ ਨਾ ਰਾਤ ਨੂੰ ਸਹੀ ਮਿਲ ਰਹੀ ਹੈ, ਜਿਸ ਕਰਕੇ ਕਿਸਾਨਾਂ ਦੇ ਝੋਨੇ ਪਾਣੀ ਨਾ ਮਿਲਣ ਕਾਰਨ ਸੁੱਕ ਰਹੇ ਹਨ। ਇਸ ਕਰਕੇ ਅੱਜ ਕਿਸਾਨਾਂ ਨੇ ਰੋਡ ਜਾਮ ਕਰਕੇ ਧਰਨਾ ਲਗਾਇਆ ਹੈ।

Ad Position 22
No active advertisement
ਪਿਛਲੀ ਖ਼ਬਰ ਖੜਗੇ ਨੇ ਰਾਮ ਲੀਲ੍ਹਾ ਮੈਦਾਨ (ਉੱਤਰਾਖੰਡ) 'ਚ ਕੀਤੇ ਗਏ ਸ਼ੁੱਧੀਕਰਨ ਦੇ ਮੁੱਦੇ 'ਤੇ ਨੱਢਾ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਮੁਹਾਲੀ ਨੂੰ ਮਿਲਿਆ ਨਵਾਂ ਐੱਸ. ਐੱਸ. ਪੀ., ਆਈ. ਪੀ. ਐੱਸ. ਵਰੁਣ ਸ਼ਰਮਾ ਨੇ ਸੰਭਾਲਿਆ ਅਹੁਦਾ
Ad Position 24