03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ

ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)- ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)- ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ ਪੁੱਜਾ ਹੋਇਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਸ. ਅਜਾਦ ਦੀਪ ਸਿੰਘ ਸ਼ਾਮਲ ਹਨ। 

ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਅੱਜ ਲੰਗਰ ਦਾ ਪਹਿਲਾ ਟਰੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜਿਆ ਗਿਆ ਹੈ ਅਤੇ ਅਗਲੇ ਦਿਨਾਂ ਵਿਚ ਹੜ੍ਹ ਪੀੜਤ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਉਪਰਾਲਾ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਬੀਤੇ ਦਿਨੀਂ ਸਰਕਾਰ ਨਾਲ ਕੀਤੀ ਗੱਲਬਾਤ ਦੌਰਾਨ ਮਨੁੱਖਤਾ ਦੀ ਸੇਵਾ ਲਈ ਨੇਪਾਲ ਆਉਣ ਵਾਲੀਆਂ ਸੰਸਥਾਵਾਂ ਅਤੇ ਲੋਕਾਂ ਨੂੰ ਸਰਹੱਦ ਤੋਂ ਰਾਹਤ ਸਮੱਗਰੀ ਲਿਆਉਣ ਦੀ ਇਜਾਜ਼ਤ ਦੇਣ ਸਬੰਧੀ ਸੁਝਾਅ ਦਿੱਤਾ ਸੀ, ਜਿਸ ਨੂੰ ਨੇਪਾਲ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ। ਇਸ ਸਹਿਯੋਗ ਅਤੇ ਸਹਿਮਤੀ ਤੋਂ ਬਾਅਦ ਅੱਜ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਅਤੇ ਸੇਵਾਦਾਰਾਂ ਦਾ ਸਥਾਨਕ ਲੋਕਾਂ ਵਲੋਂ ਧੰਨਵਾਦ ਕੀਤਾ ਗਿਆ। ਲੋਕਾਂ ਨੇ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿਚ ਲੰਗਰ ਅਤੇ ਰਾਹਤ ਸਮੱਗਰੀ ਉਨ੍ਹਾਂ ਲਈ ਵੱਡਾ ਸਹਾਰਾ ਹੈ। ਸ਼੍ਰੋਮਣੀ ਕਮੇਟੀ ਵਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਨੇਪਾਲ ਵੱਸਦੇ ਸ. ਪ੍ਰੀਤਮ ਸਿੰਘ, ਸ. ਅੰਗਦ ਸਿੰਘ, ਸ. ਹਰਪਾਲ ਸਿੰਘ ਪਾਲੀ ਅਤੇ ਸਥਾਨਕ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵਲੋਂ ਵੀ ਵਿਸ਼ੇਸ਼ ਸਹਿਯੋਗ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਹਲਕਾ ਮਜੀਠਾ ਦੇ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਹਲਕੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਗਾਇਕ ਤੇ ਗੀਤਕਾਰ ਦੀ ਖ਼ੂਨ ਨਾਲ ਲਥਪਥ ਲਾਸ਼ ਘਰ ’ਚੋਂ ਹੋਈ ਬਰਾਮਦ
Ad Position 24