20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਜ਼ਿਲ੍ਹਾਂ ਪੱਧਰੀ ਸਮੀਖਿਆ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ...

Ad Position 21
No active advertisement
ਅਜੀਤ ਡੈਸਕ 03-09-2026

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਭ ਨੂੰ ਮਿਲ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਫ਼ਲ ਬਣਾਉਣ ਵਾਸਤੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਪਿੰਡ ਪੱਧਰ ’ਤੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਨਸ਼ਿਆਂ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਇਸ ਤੋਂ ਇਲਾਵਾ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ, ਤਾਂ ਜੋ ਨਸ਼ਿਆਂ ਵਿਰੁੱਧ ਜਨ-ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਮੁੱਛਲ ਸੜਕ ’ਤੇ ਮੋਟਰਸਾਈਕਲ ਸਵਾਰ ਕੋਲੋਂ 500 ਗ੍ਰਾਮ ਹੈਰੋਇਨ ਨਕਦੀ ਬਰਾਮਦ ਅਗਲੀ ਖ਼ਬਰ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣਾ ਸੱਚਾਈ ਅਤੇ ਨਿਆਂ ਦੀ ਬਹੁਤ ਵੱਡੀ ਜਿੱਤ- ਮੁੱਖ ਮੰਤਰੀ ਭਗਵੰਤ ਮਾਨ
Ad Position 24