03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੁੱਛਲ ਸੜਕ ’ਤੇ ਮੋਟਰਸਾਈਕਲ ਸਵਾਰ ਕੋਲੋਂ 500 ਗ੍ਰਾਮ ਹੈਰੋਇਨ ਨਕਦੀ ਬਰਾਮਦ

ਟਾਂਗਰਾ (ਅੰਮ੍ਰਿਤਸਰ), 3 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜ਼ਿਲ੍ਹਾਂ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਦੀ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਟਾਂਗਰਾ (ਅੰਮ੍ਰਿਤਸਰ), 3 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜ਼ਿਲ੍ਹਾਂ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਚੌਕੀ ਟਾਂਗਰਾ ਦੀ ਪੁਲਿਸ ਨੇ ਪਿੰਡ ਮੁੱਛਲ ਵਾਲੀ ਸੜਕ ’ਤੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਟਾਂਗਰਾ ਦੇ ਮੁਖੀ ਏ ਐੱਸ.ਆਈ. ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਮੁੱਛਲ ਵਾਲੀ ਸੜਕ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਕਾਲੇ ਰੰਗ ਦੇ ਮੋਟਰਸਾਈਕਲ ਨੰਬਰ ਪੀ ਬੀ -08- ਐਫ ਵੀ-9728 ’ਤੇ ਸਵਾਰ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਿਸ ਨੂੰ ਦੇਖ ਕੇ ਮੋਟਰਸਾਈਕਲ ਸਵਾਰ ਪਿੱਛੇ ਮੁੜਨ ਲੱਗਾ, ਜਿਸ ’ਤੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ।

ਪੁਲਿਸ ਅਨੁਸਾਰ, ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਰਾਘਵ ਪੁੱਤਰ ਸੋਨੂੰ, ਵਾਸੀ ਨਿੰਬੂ ਵਾਲੀ ਗਲੀ, ਜਲੰਧਰ ਦੱਸਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 500 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਏ.ਐੱਸ.ਆਈ. ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮੁਲਜ਼ਮ ਦੇ ਪਿਛਲੇ ਅਪਰਾਧਿਕ ਰਿਕਾਰਡ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਐਸ. ਆਈ. ਹਰਬੰਸ ਸਿੰਘ, ਹਜ਼ਾਰਾ ਸਿੰਘ ਅਤੇ ਰਫ਼ੀਕ ਮੁਹੰਮਦ ਸਮੇਤ ਪੁਲਿਸ ਪਾਰਟੀ ਦੇ ਹੋਰ ਮੁਲਾਜ਼ਮ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੀਆਂ ਚੋਣਾਂ 11 ਸਤੰਬਰ ਨੂੰ ਹੋਣਗੀਆਂ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਜ਼ਿਲ੍ਹਾਂ ਪੱਧਰੀ ਸਮੀਖਿਆ ਮੀਟਿੰਗ
Ad Position 24