03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰੂਹਰਸਹਾਏ ਦੇ ਸਮੂਹ ਬੂਥਾਂ ’ਤੇ 6 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਵੋਟਰ ਸੇਵਾ ਕੈਂਪ- ਪੀਸੀਐਸ ਹਰਦੀਪ ਸਿੰਘ

ਗੁਰੂਹਰਸਹਾਏ (ਫ਼ਿਰੋਜ਼ਪੁਰ), 3 ਸਤੰਬਰ (ਕਪਿਲ ਕੰਧਾਰੀ)- ਮੁੱਖ ਚੋਣ ਦਫ਼ਤਰ ਪੰਜਾਬ ਦੀਆਂ ਹਦਾਇਤਾਂ ਤਹਿਤ ਚੋਣਕਾਰ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 3 ਸਤੰਬਰ (ਕਪਿਲ ਕੰਧਾਰੀ)- ਮੁੱਖ ਚੋਣ ਦਫ਼ਤਰ ਪੰਜਾਬ ਦੀਆਂ ਹਦਾਇਤਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ. ਗੁਰੂਹਰਸਹਾਏ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਵਿਧਾਨ ਸਭਾ ਹਲਕਾ 78-ਗੁਰੂਹਰਸਹਾਏ ਦੇ ਸਮੂਹ ਪੋਲਿੰਗ ਬੂਥਾਂ ’ਤੇ 6 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਵੋਟਰ ਸੇਵਾ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ, ਪੀ.ਸੀ.ਐਸ. ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਨੂੰ ਚੋਣ ਸਬੰਧੀ ਸੇਵਾਵਾਂ ਉਨ੍ਹਾਂ ਦੇ ਆਪਣੇ ਪੋਲਿੰਗ ਬੂਥ ’ਤੇ ਹੀ ਮੁਹੱਈਆ ਕਰਵਾਉਣਾ ਅਤੇ ਖ਼ਾਸ ਤੌਰ ’ਤੇ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।

ਉਨ੍ਹਾਂ ਦੱਸਿਆ ਕਿ ਜਾਰੀ ਹਦਾਇਤਾਂ ਅਨੁਸਾਰ ਇਨ੍ਹਾਂ ਕੈਂਪਾਂ ਦੌਰਾਨ ਫਾਰਮ-6, ਫਾਰਮ-6ਬੀ, ਫਾਰਮ-7 ਅਤੇ ਫਾਰਮ-8 ਨਾਲ ਸਬੰਧਤ ਅਰਜ਼ੀਆਂ ਅਤੇ ਦਾਅਵੇ-ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ 18-19 ਸਾਲ ਉਮਰ ਵਰਗ ਦੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਦਿਵਿਆਂਗ ਵੋਟਰਾਂ ਨਾਲ ਸਬੰਧਤ ਵੋਟਰ ਸੇਵਾਵਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਪਰਡੈਂਟ ਕੇਵਲ ਕ੍ਰਿਸ਼ਨ ਵਲੋਂ ਦਫ਼ਤਰੀ ਅਤੇ ਪ੍ਰਬੰਧਕੀ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਵੀਪ ਕੋਆਰਡੀਨੇਟਰ ਪਰਵਿੰਦਰ ਸਿੰਘ ਵਲੋਂ ਕੈਂਪਾਂ ਸਬੰਧੀ ਪ੍ਰਚਾਰ-ਪ੍ਰਸਾਰ ਅਤੇ ਸੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਇਸੇ ਤਰ੍ਹਾਂ ਗੁਰਜੋਤ ਸਿੰਘ ਢਿੱਲੋਂ, ਇਲੈਕਸ਼ਨ ਸੈੱਲ ਵਲੋਂ ਬੂਥ ਲੈਵਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਕੈਂਪਾਂ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ। ਉੱਚ ਅਧਿਕਾਰੀਆਂ ਵੀ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਨਗੇ ਤਾਂ ਜੋ ਕੈਂਪਾਂ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਅਤੇ ਸੇਵਾਵਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਚੋਣ ਪ੍ਰਸ਼ਾਸਨ ਵਲੋਂ ਹਲਕੇ ਦੇ ਸਮੂਹ ਯੋਗ ਨਾਗਰਿਕਾਂ, ਖ਼ਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 6 ਸਤੰਬਰ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਵਿਸ਼ੇਸ਼ ਵੋਟਰ ਸੇਵਾ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ।

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮੁਜ਼ੱਫਰਪੁਰ ਵਿਚ ਦੋ ਬੱਸਾਂ ਦੀ ਭਿਆਨਕ ਟੱਕਰ, ਡਰਾਈਵਰ ਦੀ ਮੌਤ, 50 ਯਾਤਰੀ ਜ਼ਖਮੀ
Ad Position 24