03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਤੇਜ਼ ਰਫ਼ਤਾਰ ਟਰੈਕਟਰ ਨਾਲ 12 ਸਾਲਾਂ ਵਿਦਿਆਰਥਣ ਦੀ ਹੋਈ ਮੌਤ, ਸਹਿਪਾਠਣ ਗੰਭੀਰ ਜ਼ਖ਼ਮੀ

ਜਗਰਾਉਂ (ਲੁਧਿਆਣਾ) 3 ਸਤੰਬਰ ( ਕੁਲਦੀਪ ਸਿੰਘ ਲੋਹਟ) ਪਿੰਡ ਸ਼ੇਰਪੁਰ ਕਲਾਂ ਵਿਚ ਅੱਜ ਸਕੂਲ ਤੋਂ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਜਗਰਾਉਂ (ਲੁਧਿਆਣਾ) 3 ਸਤੰਬਰ ( ਕੁਲਦੀਪ  ਸਿੰਘ  ਲੋਹਟ) ਪਿੰਡ ਸ਼ੇਰਪੁਰ ਕਲਾਂ ਵਿਚ ਅੱਜ ਸਕੂਲ ਤੋਂ ਛੁੱਟੀ ਮਗਰੋਂ ਘਰ ਪਰਤ ਰਹੀਆਂ ਦੋ ਸਕੂਲੀ ਵਿਦਿਆਰਥਣਾਂ ਨੂੰ ਤੇਜ਼ ਰਫ਼ਤਾਰ ਟਰੈਕਟਰ ਨੇ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਵਿਚ ਛੇਵੀਂ ਜਮਾਤ ਦੀ 12 ਸਾਲਾ ਵਿਦਿਆਰਥਣ ਅਮ੍ਰਿੰਤਪ੍ਰੀਤ ਕੌਰ ਪੁੱਤਰੀ ਜਗਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ 11ਵੀਂ ਜਮਾਤ ਦੀ 16 ਸਾਲਾ ਦੀਪ ਕੌਰ ਪੁੱਤਰੀ ਮਨਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਈ।

ਮ੍ਰਿਤਕਾ ਦੇ ਦਾਦਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਅਮ੍ਰਿਤਪ੍ਰੀਤ ਕੌਰ ਆਪਣੀ ਸਹਿਪਾਠਣ ਦੀਪ ਕੌਰ ਨਾਲ ਸਕੂਲ ਤੋਂ ਛੁੱਟੀ ਮਗਰੋਂ ਘਰ ਵੱਲ ਜਾ ਰਹੀ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਟਰੈਕਟਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਅਮ੍ਰਿੰਤਪ੍ਰੀਤ ਕੌਰ ਦੀ ਮੌਤ ਹੋ ਗਈ, ਜਦਕਿ ਦੀਪ ਕੌਰ ਗੰਭੀਰ ਜ਼ਖ਼ਮੀ ਹੋ ਗਈ। ਜ਼ਖ਼ਮੀ ਵਿਦਿਆਰਥਣ ਨੂੰ ਤੁਰੰਤ ਜਗਰਾਉਂ ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ। ਉੱਥੇ ਮੁੱਢਲੇ ਇਲਾਜ ਮਗਰੋਂ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਿੰਡ ਸ਼ੇਰਪੁਰ ਕਲਾਂ ਵਿਚ ਸੋਗ ਦੀ ਲਹਿਰ ਦੌੜ ਗਈ। ਮੌਕੇ ’ਤੇ ਇਕੱਤਰ ਹੋਏ ਪਿੰਡ ਵਾਸੀਆਂ ਅਤੇ ਪੀੜਤ ਪਰਿਵਾਰ ਨੇ ਟਰੈਕਟਰ ਦੀ ਕਥਿਤ ਤੇਜ਼ ਰਫ਼ਤਾਰ ’ਤੇ ਰੋਸ ਜ਼ਾਹਰ ਕੀਤਾ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸਬੰਧਤ ਨੌਜਵਾਨ ਵਲੋਂ ਕਥਿਤ ਤੌਰ ’ਤੇ ਅਕਸਰ ਤੇਜ਼ ਰਫ਼ਤਾਰ ਨਾਲ ਟਰੈਕਟਰ ਚਲਾਇਆ ਜਾਂਦਾ ਸੀ ਅਤੇ ਪਿੰਡ ਵਿਚ ਗੇੜੇ ਲਾਏ ਜਾਂਦੇ ਸਨ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੇ ਐੱਸ.ਐੱਚ.ਓ. ਸੁਖਵਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਹਾਦਸੇ ਦੀ ਜਾਂਚ ਸ਼ੁਰੂ ਕੀਤੀ।

ਐੱਸ.ਐੱਚ.ਓ. ਨੇ ਦੱਸਿਆ ਕਿ ਹਾਦਸੇ ਵਿਚ 12 ਸਾਲਾ ਅਮ੍ਰਿੰਤਪ੍ਰੀਤ ਕੌਰ ਦੀ ਮੌਤ ਹੋਈ ਹੈ, ਜਦਕਿ ਦੀਪ ਕੌਰ ਗੰਭੀਰ ਜ਼ਖ਼ਮੀ ਹੈ। ਉਨ੍ਹਾਂ ਦੱਸਿਆ ਕਿ ਟਰੈਕਟਰ ਚਾਲਕ ਦੀ ਪਛਾਣ ਹੋ ਗਈ ਹੈ ਅਤੇ ਪੀੜਤ ਧਿਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਸੂਮ ਵਿਦਿਆਰਥਣ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਧਰ, ਪਿੰਡ ਵਾਸੀਆਂ ਨੇ ਪਿੰਡ ਦੀਆਂ ਸੜਕਾਂ ’ਤੇ ਤੇਜ਼ ਰਫ਼ਤਾਰ ਵਾਹਨਾਂ ਦੀ ਰੋਕਥਾਮ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੀ ਇਕ ਦੁਕਾਨ ’ਤੇ ‘ਚੱਲੀਆਂ ਗੋਲੀਆਂ’, ਪੁਲਿਸ ਵਲੋਂ ਜਾਂਚ ਜਾਰੀ ਅਗਲੀ ਖ਼ਬਰ ਗੁਰੂਗ੍ਰਾਮ ਵਿਚ ਕਿਸਾਨਾਂ ਦੀ ਕੇਂਦਰ ਨਾਲ ਹੋਈ ਮੀਟਿੰਗ
Ad Position 24