04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਤੇਜ਼ ਰਫ਼ਤਾਰ ਟਰਾਲੇ ਨੇ ਸਾਈਕਲ ਸਵਾਰ ਮਜ਼ਦੂਰ ਨੂੰ ਦਰੜਿਆ, ਮੌਤ

ਮਹਿਲ ਕਲਾਂ, (ਬਰਨਾਲਾ) 4 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਇਥੇ ਇਕ ਤੇਜ਼ ਰਫ਼ਤਾਰ ਟਰਾਲੇ ਵਲੋਂ ਸਾਈਕਲ ਸਵਾਰ ਬਜ਼ੁਰਗ ਮਜ਼ਦੂਰ ਨੂੰ ਟੱਕਰ ਮਾਰਨ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਮਹਿਲ ਕਲਾਂ, (ਬਰਨਾਲਾ) 4 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਇਥੇ ਇਕ ਤੇਜ਼ ਰਫ਼ਤਾਰ ਟਰਾਲੇ ਵਲੋਂ ਸਾਈਕਲ ਸਵਾਰ ਬਜ਼ੁਰਗ ਮਜ਼ਦੂਰ ਨੂੰ ਟੱਕਰ ਮਾਰਨ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਰਾਜ ਸਿੰਘ (65 ਸਾਲ), ਵਾਸੀ ਪਿੰਡ ਗੰਗੋਹਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਿੰਘ ਅੱਜ ਸਵੇਰੇ ਕਰੀਬ 8 ਵਜੇ ਆਪਣੇ ਪਿੰਡ ਗੰਗੋਹਰ ਤੋਂ ਸਾਈਕਲ 'ਤੇ ਸਵਾਰ ਹੋ ਕੇ ਦਿਹਾੜੀ-ਮਜ਼ਦੂਰੀ ਲਈ ਮਹਿਲ ਕਲਾਂ ਵੱਲ ਆ ਰਿਹਾ ਸੀ। ਇਸ ਦੌਰਾਨ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਰਾਜ ਸਿੰਘ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦਕਿ ਹਾਦਸੇ ਤੋਂ ਤੁਰੰਤ ਬਾਅਦ ਟਰਾਲਾ ਚਾਲਕ ਆਪਣੇ ਵਾਹਨ ਸਮੇਤ ਫ਼ਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਦੂਜੇ ਪਾਸੇ ਪੁਲਿਸ ਤੇ ਪ੍ਰਸ਼ਾਸਨ ਦੀ ਕਾਰਵਾਈ ਤੋਂ ਅਸੰਤੁਸ਼ਟ ਪਿੰਡ ਗੰਗੋਹਰ ਦੇ ਵਸਨੀਕਾਂ ਵਿਚ ਭਾਰੀ ਰੋਸ ਫੈਲ ਗਿਆ। ਇਨਸਾਫ਼ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਦੇਹ ਨੂੰ ਘਟਨਾ ਸਥਾਨ 'ਤੇ ਰੱਖ ਕੇ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਧਰਨਾ ਲਗਾ ਦਿੱਤਾ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਦੇ ਆਗੂ ਹਰਜੀਤ ਸਿੰਘ ਖਿਆਲੀ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਫ਼ਰਾਰ ਟਰਾਲਾ ਚਾਲਕ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਜਨਮ ਅਸ਼ਟਮੀ ਦੀਆਂ ਵਧਾਈਆਂ ਅਗਲੀ ਖ਼ਬਰ ਸ਼ਹੀਦ ਭਾਈ ਜਟਾਣਾ ਤੇ ਸ਼ਹੀਦ ਭਾਈ ਚੰਨੀ ਦੀ ਬਰਸੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮਨਾਈ
Ad Position 24