04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਿੱਖ ਨੌਜਵਾਨ 'ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ 'ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਹੋਵੇ: ਜਥੇਦਾਰ ਗੜਗੱਜ

ਅੰਮ੍ਰਿਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)- ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿਚ ਇਕ ਸਿੱਖ ਨੌਜਵਾਨ ਮੋਹਣਜੀਤ ਸਿੰਘ ਵਲੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੇ ਦੌਰੇ ਮੌਕੇ ਵਿਰੋਧ ਕਰਨ 'ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਸਰਕਾਰੀ ਸ਼ਹਿ 'ਤੇ ਉਸ ਨਾਲ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਾਕਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਅੰਮ੍ਰਿਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)- ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿਚ ਇਕ ਸਿੱਖ ਨੌਜਵਾਨ ਮੋਹਣਜੀਤ ਸਿੰਘ ਵਲੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੇ ਦੌਰੇ ਮੌਕੇ ਵਿਰੋਧ ਕਰਨ 'ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਸਰਕਾਰੀ ਸ਼ਹਿ 'ਤੇ ਉਸ ਨਾਲ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਾਕਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਮੀਰੀ ਪੀਰੀ ਮਾਰਚ ਦੌਰਾਨ ਹੁਣ ਤੱਕ ਦੇ ਸਫ਼ਰ ਵਿਚ ਇਹ ਸਾਹਮਣੇ ਆਇਆ ਹੈ ਕਿ ਪੰਜਾਬ ਅੰਦਰ ਨਸ਼ਾ ਇਕ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਹਰ ਪਿੰਡ ਵਿਚੋਂ 10 ਤੋਂ 15 ਨੌਜਵਾਨ ਸ਼ਿਕਾਰ ਹੋਏ ਹਨ, ਖਾਸਕਰ ਚਿੱਟਾ ਵਿਕਣਾ ਪੰਜਾਬ ਵਿਚੋਂ ਪੂਰੀ ਤਰ੍ਹਾਂ ਬੰਦ ਹੋਣਾ ਚਾਹੀਦਾ ਹੈ, ਇਹ ਸਰਕਾਰ ਦੀ ਨੱਕ ਥੱਲੇ ਵਿਕ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼ੇਰੋਂ ਪਿੰਡ ਦੇ ਸਿੱਖ ਨੌਜਵਾਨ ਮੋਹਣਜੀਤ ਸਿੰਘ ਨੇ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਮੁੱਖ ਮੰਤਰੀ ਨੂੰ ਆਪਣੇ ਗੁਆਂਢੀ ਦੀ ਛੱਤ ਤੋਂ ਸ਼ਾਂਤਮਈ ਰਹਿੰਦਿਆਂ ਕਾਲਾ ਝੰਡਾ ਦਿਖਾਇਆ, ਜੋ ਕਿ ਉਸ ਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਕਾਲਾ ਝੰਡਾ ਦਿਖਾਉਣਾ ਕੋਈ ਅਪਰਾਧ ਨਹੀਂ, ਪਰੰਤੂ ਸਥਾਨਕ ਡੀ.ਐੱਸ.ਪੀ. ਪੱਧਰ ਦਾ ਪੁਲਿਸ ਅਧਿਕਾਰੀ ਸਿੱਖ ਨੌਜਵਾਨ ਨੂੰ ਝੰਡਾ ਉਸਦੇ ਗਲ ਵਿਚ ਪਾ ਕੇ ਧੂ ਕੇ ਲੈ ਕੇ ਗਿਆ ਅਤੇ ਬਾਅਦ ਵਿਚ ਉਸ ਉੱਤੇ ਗ਼ੈਰ-ਕਾਨੂੰਨੀ ਢੰਗ ਨਾਲ ਬਹੁਤ ਤਸ਼ੱਦਦ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਸੰਗਰੂਰ ਜ਼ਿਲ੍ਹੇ ਦੇ ਪੁਲਿਸ ਕਪਤਾਨ ਨਾਲ ਵੀ ਗੱਲ ਕੀਤੀ ਹੈ ਕਿ ਸਿੱਖ ਨੌਜਵਾਨ ਉੱਤੇ ਤਸ਼ੱਦਦ ਕਰਨ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਡੀ.ਐੱਸ.ਪੀ. ਅਤੇ ਥਾਣਾ ਮੁਖੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨ ਦੇ ਦੱਸੇ ਮੁਤਾਬਕ ਪੁਲਿਸ ਨੇ ਤਾਰਾਂ ਵਾਲਾ ਬੁਰਸ਼ ਉਸ ਦੇ ਲੱਕ ਵਿਚ ਮਾਰ ਕੇ ਉੱਤੇ ਲੂਣ ਪਾਇਆ, ਉਸ ਦੇ ਸਿਰ ਵਿੱਚ ਜੁੱਤੀਆਂ ਮਾਰੀਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਜ਼ਬਰ ਜ਼ੁਲਮ ਕਰਨ ਦਾ ਪਰਚਾ ਨਾ ਦਰਜ ਕੀਤਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪੀੜ੍ਹਤ ਸਿੱਖ ਨੌਜਵਾਨ ਦੇ ਨਾਲ ਖੜ੍ਹਾ ਹੈ ਅਤੇ ਇਸ ਮਾਮਲੇ ਵਿਚ ਅਗਾਂਹ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਨੌਜਵਾਨ ਨੂੰ ਮਿਲਣ ਲਈ ਵੀ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਦੇਸ਼ ਭਰ ’ਚ ਜਨਮ ਅਸ਼ਟਮੀ ਦੀ ਧੂਮ
Ad Position 24