19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੀ.ਜੇ.ਪੀ. ਨੇ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਵੱਲ ਕੀਤਾ ਮਾਰਚ

ਨਵੀਂ ਦਿੱਲੀ, 4 ਸਤੰਬਰ- ਕਾਕਰੋਚ ਜਨਤਾ ਪਾਰਟੀ ਦੇ ਸਹਿ-ਸੰਯੋਜਕ ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਸ਼ੁੱਕਰਵਾਰ ਨੂੰ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਪਹੁੰਚੇ। ਉਹ ਸੀ.ਜੇ.ਪੀ. ਵਰਕਰ ਨੀਸ਼ੂ ਆਜ਼ਾਦ ਅਤੇ ਉਸ ਦੇ ਪਿਤਾ ਸੰਜੇ ਕੁਮਾਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ

Ad Position 21
No active advertisement
ਅਜੀਤ ਡੈਸਕ 04-09-2026

ਨਵੀਂ ਦਿੱਲੀ, 4 ਸਤੰਬਰ- ਕਾਕਰੋਚ ਜਨਤਾ ਪਾਰਟੀ ਦੇ ਸਹਿ-ਸੰਯੋਜਕ ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਸ਼ੁੱਕਰਵਾਰ ਨੂੰ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਪਹੁੰਚੇ। ਉਹ ਸੀ.ਜੇ.ਪੀ. ਵਰਕਰ ਨੀਸ਼ੂ ਆਜ਼ਾਦ ਅਤੇ ਉਸ ਦੇ ਪਿਤਾ ਸੰਜੇ ਕੁਮਾਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਸੌਰਵ ਦਾਸ ਦਾ ਕਹਿਣਾ ਹੈ ਕਿ ਸੰਜੇ ਕੁਮਾਰ 'ਤੇ ਹੋਏ ਕਥਿਤ ਹਮਲੇ ਵਿਚ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਪਰ ਡੇਢ ਮਹੀਨੇ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ।

ਦਰਅਸਲ ਨੀਸ਼ੂ ਆਜ਼ਾਦ ਨੇ ਜੁਲਾਈ ਵਿਚ ਜੰਤਰ-ਮੰਤਰ 'ਤੇ ਸੀ.ਜੇ.ਪੀ. ਦੇ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ ਸੀ, ਜਿਸ ਦੌਰਾਨ ਉਸ ਦੇ ਪਿਤਾ ਸੰਜੇ ਕੁਮਾਰ 'ਤੇ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ ਸੀ। ਨੀਸ਼ੂ ਦਾ ਦੋਸ਼ ਹੈ ਕਿ ਹਮਲੇ ਵਿੱਚ ਉਸ ਦੇ ਪਿਤਾ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਸਨ। ਉਹ ਕਹਿੰਦਾ ਹੈ ਕਿ ਘਟਨਾ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ਗਈ ਸੀ, ਪਰ ਮੁਲਜ਼ਮਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਮੁਲਜ਼ਮ ਨੇ ਵੀ ਹਮਲੇ ਦੀ ਗੱਲ ਕਬੂਲ ਕਰ ਲਈ ਹੈ।

Ad Position 22
No active advertisement
ਪਿਛਲੀ ਖ਼ਬਰ ਦੋ ਧੜਿਆਂ ਵਿਚਕਾਰ ਹੋਈ ਲੜਾਈ, ਵਿਅਕਤੀ ਦੀ ਮੌਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ
Ad Position 24