04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਐਮ .ਪੀ. ਢੇਸੀ ਨੇ ਬਰਤਾਨੀਆ ਦੀ ਰੱਖਿਆ ਲਈ ਵੱਡਾ ਨਿਵੇਸ਼ ਕਰਨ ਦੀ ਲੋੜ ਦਾ ਮੁੱਦਾ ਸੰਸਦ ’ਚ ਪ੍ਰਧਾਨ ਮੰਤਰੀ ਅੱਗੇ ਰੱਖਿਆ

ਲੰਡਨ, 3 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਸਾਹਮਣੇ ਵੱਧ ਰਹੇ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਸਲੋਹ ਤੋਂ ਸੰਸਦ ਮੈਂਬਰ ਅਤੇ ਹਾਊਸ ਆਫ਼ ਕਾਮਨਜ਼ ਦੀ ਡਿਫੈਂਸ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਸੰਸਦ ਵਿਚ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੂੰ ਦੇਸ਼ ਦੇ ਰੱਖਿਆ ਬਜਟ ਵਿਚ ਤੇਜ਼ੀ ਨਾਲ ਵਾਧਾ ਕਰਨ ਲਈ ਕਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਲੰਡਨ, 3 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਸਾਹਮਣੇ ਵੱਧ ਰਹੇ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਸਲੋਹ ਤੋਂ ਸੰਸਦ ਮੈਂਬਰ ਅਤੇ ਹਾਊਸ ਆਫ਼ ਕਾਮਨਜ਼ ਦੀ ਡਿਫੈਂਸ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਸੰਸਦ ਵਿਚ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੂੰ ਦੇਸ਼ ਦੇ ਰੱਖਿਆ ਬਜਟ ਵਿਚ ਤੇਜ਼ੀ ਨਾਲ ਵਾਧਾ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦੇ ਪ੍ਰਸ਼ਨ ਕਾਲ ਦੌਰਾਨ ਢੇਸੀ ਨੇ ਚਿਤਾਵਨੀ ਦਿੱਤੀ ਕਿ ਦੇਸ਼ ਨੂੰ ਇਸ ਗੱਲ ਬਾਰੇ ਕਿਸੇ ਭੁਲੇਖੇ ਵਿਚ ਨਹੀਂ ਰਹਿਣਾ ਚਾਹੀਦਾ ਕਿ ਬਰਤਾਨੀਆ ਹੁਣ ਪਹਿਲਾਂ ਨਾਲੋਂ ਵੱਧ ਖ਼ਤਰੇ ਦੇ ਪੱਧਰ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਖ਼ਾਸ ਤੌਰ ’ਤੇ ਰੂਸ ਤੋਂ ਪੈਦਾ ਹੋ ਰਹੇ ਖ਼ਤਰੇ ਅਤੇ ਯੂਰਪ ਦੀ ਬਦਲ ਰਹੀ ਸੁਰੱਖਿਆ ਸਥਿਤੀ ਵੱਲ ਧਿਆਨ ਦਿਵਾਇਆ।ਢੇਸੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਰੱਖਿਆ ਖ਼ਰਚ ਨੂੰ 2030 ਤੱਕ ਕੁੱਲ ਘਰੇਲੂ ਉਤਪਾਦ ਦੇ 3 ਫ਼ੀਸਦੀ ਤੱਕ ਲਿਜਾਣ ਲਈ ਸਪੱਸ਼ਟ ਯੋਜਨਾ ਅਤੇ ਸਮਾਂ ਹੱਦ ਸਾਹਮਣੇ ਰੱਖੀ ਜਾਵੇ।ਢੇਸੀ ਨੇ ਪ੍ਰਧਾਨ ਮੰਤਰੀ ’ਤੇ ਸਵਾਲ ਕਰਦਿਆਂ ਇਹ ਵੀ ਕਿਹਾ ਕਿ ਰੱਖਿਆ ਅਜਿਹਾ ਖੇਤਰ ਹੈ, ਜਿਥੇ ਸਿਰਫ਼ ਚੰਗਾ ਮਾਹੌਲ ਜਾਂ ਭਰੋਸੇ ਵਾਲੀਆਂ ਗੱਲਾਂ ਕਾਫ਼ੀ ਨਹੀਂ ਹੋਣਗੀਆਂ ਅਤੇ ਸਰਕਾਰ ਨੂੰ ਠੋਸ ਕਦਮ ਚੁੱਕਣੇ ਪੈਣਗੇ।

Ad Position 22
No active advertisement
ਪਿਛਲੀ ਖ਼ਬਰ ਖਾਲੀ ਗਰਾਊਂਡ ਵਿਚੋਂ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਡੱਬਵਾਲੀ: ਨੋਟਿਸਾਂ ਤੋਂ ਭੜਕੇ ਹੜਤਾਲੀ 9 ਸਫ਼ਾਈ ਕਰਮਚਾਰੀਆਂ ਨੇ ਕਰਵਾਇਆ ਸਮੂਹਿਕ ਮੁੰਡਨ
Ad Position 24