ਸੰਗਰੂਰ, 4 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸੋਰੀਆ)- ਸੁਖਬੀਰ ਸਿੰਘ ਬਾਦਲ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਮੋਹਨਜੀਤ ਸਿੰਘ ਦਾ ਹਾਲ ਚਾਲ ਪੁੱਛਿਆ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਪੰਜਾਬ ਦੇ ਪਿੰਡ ਸ਼ੇਰੋਂ ਦੇ ਦੌਰੇ ਦੌਰਾਨ ਹਿਰਾਸਤ ਵਿਚ ਲਏ ਗਏ ਮੋਹਨਜੀਤ ਸਿੰਘ ਤੇ ਪੁਲਿਸ ਵਲੋਂ ਤਸ਼ੱਦਦ ਦੇ ਦੋਸ਼ ਲਗਾਉਂਦਿਆ ਕਿਹਾ ਕਿ ਪੰਜਾਬ ਵਿੱਚ ਹੁਣ ਪੁਲਿਸ ਦਾ ਗੁੰਡਾ ਰਾਜ ਚੱਲ ਰਿਹਾ ਹੈ।
ਤਿੰਨ ਮਹੀਨਿਆਂ ਤੋਂ ਬਾਅਦ ਪਿੰਡ ਸ਼ੇਰੋਂ ਦੇ ਨੌਜਵਾਨ 'ਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਤਾਂ ਹੱਥ ਧੋਣੇ ਹੀ ਪੈਣਗੇ ਬਲਕਿ ਇਨ੍ਹਾਂ ਨੂੰ ਜ਼ੇਲ੍ਹ ਵੀ ਜਾਣਾ ਪਵੇਗਾ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੋਰਵ ਯਾਦਵ ਨਾਲ ਵੀ ਫੋਨ ਤੇ ਗੱਲ ਕੀਤੀ। ਇਸ ਮੌਕੇ ਸ੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਰਵਿੰਦ ਖੰਨਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਇਕਬਾਲਜੀਤ ਸਿੰਘ ਪੂਨੀਆ ਅਤੇ ਹੋਰ ਆਗੂ ਵੀ ਮੌਜੂਦ ਸਨ।