04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੋਦੀ ਵਲੋਂ ਜਾਰਜੀਆ ਮੇਲੋਨੀ ਨੂੰ ਵਧਾਈ

ਨਵੀਂ ਦਿੱਲੀ, 4 ਸਤੰਬਰ (ਉਪਮਾ ਡਾਗਾ ਪਾਰਥ)-ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਵਲੋਂ ਦੇਸ਼ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਵਾਲੀ ਉਪਲਬਧੀ ਹਾਸਿਲ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ....

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਇਟਲੀ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ  ਰਹਿਣ ਦਾ ਰਿਕਾਰਡ ਕਾਇਮ
ਨਵੀਂ ਦਿੱਲੀ, 4 ਸਤੰਬਰ (ਉਪਮਾ ਡਾਗਾ ਪਾਰਥ)-ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਵਲੋਂ ਦੇਸ਼ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਵਾਲੀ ਉਪਲਬਧੀ ਹਾਸਿਲ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਮੋਦੀ ਨੇ ਸ਼ੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਇਟਲੀ ’ਚ ਜੰਗ ਤੋਂ ਬਾਅਦ ਦੇ ਇਤਿਹਾਸ ’ਚ ਸਭ ਤੋਂ  ਲੰਬੇ ਸਮੇਂ ਤੱਕ ਲਗਾਤਾਰ ਪ੍ਰਧਾਨ ਮੰਤਰੀ ਰਹਿਣ ’ਤੇ ਮੇਰੀ ਦੋਸਤ ਮੇਲੋਨੀ ਨੂੰ ਵਧਾਈ। ਇਹ ਉਪਲਬਧੀ ਉਨ੍ਹਾਂ ਦੀ ਅਗਵਾਈ ਹੇਠ ਇਟਲੀ ਦੀ ਜਨਤਾ ਦੇ ਭਰੋਸੇ ਅਤੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਉਨ੍ਹਾਂ ਭਾਰਤ ਇਟਲੀ ਦੇ ਸੰਬੰਧਾਂ ’ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਦੋਸਤੀ ਨੇ ਭਾਰਤ-ਇਟਲੀ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਉਹ ਸਾਡੇ ਦੇਸ਼ ਦੇ ਲੋਕਾਂ ਲਈ ਇਕ ਵਿਕਸਿਤ ਭਵਿੱਖ ਬਣਾਉਣ ਲਈ ਦੋਹਾਂ ਦਾ ਕਰੀਬੀ ਸਹਿਯੋਗ ਜਾਰੀ ਰੱਖਣ ਦੇ ਚਾਹਵਾਨ ਹਨ।

Ad Position 22
No active advertisement
ਪਿਛਲੀ ਖ਼ਬਰ ਤਾਮਿਲਨਾਡੂ ’ਚ ਕਿਸਾਨ ਸੰਗਠਨ ਵਲੋਂ ਮੇਕੇਦਾਤੂ ਡੈਮ ਪ੍ਰਾਜੈਕਟ ਦਾ ਵਿਰੋਧ ਅਗਲੀ ਖ਼ਬਰ ਔਰਤਾਂ ਦੀਆਂ ਸੰਭਾਵਨਾਵਾਂ ਨੂੰ ਕੁਚਲਣਾ ਹੀ ਰਾਹੁਲ ਗਾਂਧੀ, ਕਾਂਗਰਸ ਸਰਕਾਰਾਂ ਦੀ ਅਸਲ ਮਾਨਸਿਕਤਾ-ਭਾਜਪਾ
Ad Position 24