04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਦਿਆਰਥੀਆਂ ਨੂੰ ਚੰਗਾ ਇਨਸਾਨ ਬਣਾਉਣਾ ਅਧਿਆਪਕਾਂ ਦੀ ਜ਼ਿੰਮੇਵਾਰੀ-ਰਾਸ਼ਟਰਪਤੀ

ਨਵੀਂ ਦਿੱਲੀ, 4 ਸਤੰਬਰ (ਪੀ.ਟੀ.ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਧਿਆਪਕ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗਾ ਇਨਸਾਨ ਬਣਾਉਣ ਤੇ ਉਨ੍ਹਾਂ ਦਾ ਸਹੀ ਮਾਰਗਦਰਸ਼ਨ ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਨਵੀਂ ਦਿੱਲੀ, 4 ਸਤੰਬਰ (ਪੀ.ਟੀ.ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਧਿਆਪਕ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗਾ ਇਨਸਾਨ ਬਣਾਉਣ ਤੇ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਕਰਨ ’ਚ ਅਧਿਆਪਕਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਆਪਣੇ ਸੰਦੇਸ਼ ’ਚ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਅਧਿਆਪਕ ਆਪਣੀ ਰਹਿਨੁਮਾਈ ਤੇ ਸਿੱਖਿਆ ਰਾਹੀਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਦੇ ਚਰਿੱਤਰ ਨੂੰ ਮਜ਼ਬੂਤ ਬਣਾਉਣ ’ਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਮਰਪਿਤ ਤੇ ਵਿਦਿਆਰਥੀਆਂ ਦੀ ਚਿੰਤਾ ਕਰਨ ਵਾਲਾ ਅਧਿਆਪਕ ਹਰ ਵਿਦਿਆਰਥੀ ਦੀ ਵਿਲੱਖਣ ਸਮਰੱਥਾ ਨੂੰ ਪਛਾਣ ਸਕਦਾ ਹੈ। ਅਜਿਹਾ ਅਧਿਆਪਕ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਦਾ ਹੈ ਤੇ ਉਨ੍ਹਾਂ ਨੂੰ ਉੱਤਮਤਾ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰਨ ਵਾਸਤੇ ਉਤਸ਼ਾਹਿਤ ਕਰਦਾ ਹੈ। ਰਾਸ਼ਟਰਪਤੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਆਨ ਨੂੰ ਸਮੇਂ ਦੇ ਨਾਲ ਲਗਾਤਾਰ ਅਪਡੇਟ ਕਰਦੇ ਰਹਿਣ, ਤਕਨਾਲੋਜੀ ਨੂੰ ਅਪਣਾਉਣ ਤੇ ਪੜ੍ਹਾਉਣ ਦੇ ਨਵੇਂ ਤੇ ਰਚਨਾਤਮਕ ਤਰੀਕੇ ਅਪਣਾਉਣ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ ਦੀ ਬਜਾਏ ਸੜੇ ਹੋਏ ਖੇਤਰ ਦਾ ਮੁਲਾਂਕਣ ਕਰ ਰਿਹਾ ਹੈ ਕਮਿਸ਼ਨ ਅਗਲੀ ਖ਼ਬਰ ਗਾਇਕ ਬੱਬੂ ਮਾਨ ਦੇ ਐਡੀਲੇਡ ਸ਼ੋਅ ਦੌਰਾਨ ਨੌਜਵਾਨਾਂ ਵਿਚਾਲੇ ਝਗੜਾ, ਸ਼ੋਅ ਮੁੜ ਮੁਲਤਵੀ
Ad Position 24