21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਦੱਖਣੀ ਅਮਰੀਕੀ ਦੇਸ਼ ਬੋਲੀਵੀਆ ਦੇ ਫੌਜੀ ਅੱਡੇ 'ਤੇ ਸ਼ਕਤੀਸ਼ਾਲੀ ਧਮਾਕਾ, 10 ਦੀ ਮੌਤ

ਸੁਕਰੇ, 5 ਸਤੰਬਰ- ਦੱਖਣੀ ਅਮਰੀਕੀ ਦੇਸ਼ ਬੋਲੀਵੀਆ ਦੇ ਪੱਛਮੀ ਸ਼ਹਿਰ ਵਿਆਚਾ ਵਿਚ ਸ਼ੁੱਕਰਵਾਰ ਨੂੰ ਇਕ ਫੌਜੀ ਅੱਡੇ ’ਤੇ ਸ਼ਕਤੀਸ਼ਾਲੀ ਧਮਾਕੇ ਹੋਇਆ। ਇਸ ਵਿਚ 10 ਤੋਂ ਵੱਧ ਲੋਕ ਮਾਰੇ ਗਏ ਅਤੇ ਘੱਟੋ-ਘੱਟ 58 ਜ਼ਖ਼ਮੀ ਹੋ ਗਏ। ਅਧਿਕਾਰੀਆਂ ਦਾ ਅਨੁਮਾਨ ਹੈ ਕਿ ਮਰਨ ਵਾਲਿਆਂ ਦੀ ਗਿਣਤੀ 10 ਤੋਂ 15 ਦੇ ਵਿਚਕਾਰ ਹੋ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 05-09-2026

ਸੁਕਰੇ, 5 ਸਤੰਬਰ- ਦੱਖਣੀ ਅਮਰੀਕੀ ਦੇਸ਼ ਬੋਲੀਵੀਆ ਦੇ ਪੱਛਮੀ ਸ਼ਹਿਰ ਵਿਆਚਾ ਵਿਚ ਸ਼ੁੱਕਰਵਾਰ ਨੂੰ ਇਕ ਫੌਜੀ ਅੱਡੇ ’ਤੇ ਸ਼ਕਤੀਸ਼ਾਲੀ ਧਮਾਕੇ ਹੋਇਆ। ਇਸ ਵਿਚ 10 ਤੋਂ ਵੱਧ ਲੋਕ ਮਾਰੇ ਗਏ ਅਤੇ ਘੱਟੋ-ਘੱਟ 58 ਜ਼ਖ਼ਮੀ ਹੋ ਗਏ। ਅਧਿਕਾਰੀਆਂ ਦਾ ਅਨੁਮਾਨ ਹੈ ਕਿ ਮਰਨ ਵਾਲਿਆਂ ਦੀ ਗਿਣਤੀ 10 ਤੋਂ 15 ਦੇ ਵਿਚਕਾਰ ਹੋ ਸਕਦੀ ਹੈ।

ਬੋਲੀਵੀਆ ਦੇ ਰੱਖਿਆ ਮੰਤਰੀ, ਅਰਨੇਸਟੋ ਜਸਟਿਨਿਆਨੋ ਨੇ ਕਿਹਾ ਕਿ 52 ਜ਼ਖਮੀਆਂ ਵਿਚੋਂ ਜ਼ਿਆਦਾਤਰ ਆਮ ਨਾਗਰਿਕ ਸਨ, ਜਦੋਂ ਕਿ ਬਾਕੀ ਫੌਜੀ ਕਰਮਚਾਰੀ ਸਨ। ਰੱਖਿਆ ਮੰਤਰੀ ਦੇ ਅਨੁਸਾਰ, ਧਮਾਕਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2:30 ਵਜੇ ਦੇ ਕਰੀਬ ਉਸ ਸਥਾਨ 'ਤੇ ਹੋਇਆ ਜਿੱਥੇ ਰੱਖਿਆ ਮੰਤਰਾਲਾ ਪਟਾਕੇ ਸਟੋਰ ਕਰਦਾ ਹੈ।

ਐਂਬੂਲੈਂਸਾਂ, ਮੈਡੀਕਲ ਟੀਮਾਂ ਅਤੇ ਪੁਲਿਸ ਨੂੰ ਘਟਨਾ ਸਥਾਨ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਧਮਾਕੇ ਦੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਬਚਾਅ ਟੀਮਾਂ ਨੇ ਜ਼ਖਮੀਆਂ ਦਾ ਇਲਾਜ ਕਰਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨੀ ਸ਼ੁਰੂ ਕਰ ਦਿੱਤੀ। 14 ਜ਼ਖਮੀਆਂ ਨੂੰ ਇਲਾਜ ਲਈ ਲਾ ਪਾਜ਼ ਦੇ ਹਸਪਤਾਲਾਂ ਵਿਚ ਲਿਜਾਇਆ ਗਿਆ।  

ਫਾਇਰ ਬ੍ਰਿਗੇਡ ਨੇ ਕਿਹਾ ਕਿ ਘਟਨਾ ਸਥਾਨ 'ਤੇ ਅਜੇ ਵੀ ਗਰਮੀ ਦਾ ਸਰੋਤ ਹੈ, ਜਿਸ ਨਾਲ ਹੋਰ ਧਮਾਕੇ ਦਾ ਖ਼ਤਰਾ ਹੈ। ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਡੇਰਾ ਰਾਧਾ ਸੁਆਮੀ ਦੀ ਸੰਗਤ ਨੂੰ ਮਿਲਿਆ ਨਵਾਂ ਟਰੈਫਿਕ ਰੂਟ ਅਗਲੀ ਖ਼ਬਰ ਇਕ ਪੜ੍ਹੀ ਲਿਖੀ ਕੌਮ ਦੇ ਅਸਲ ਨਿਰਮਾਤਾ ਹੁੰਦੇ ਹਨ ਅਧਿਆਪਕ- ਮੁੱਖ ਮੰਤਰੀ ਮਾਨ
Ad Position 24