21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅਜਨਾਲਾ ਨੇੜੇ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਵਿਚ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਜ਼ਖਮੀ

ਅਜਨਾਲਾ, (ਅੰਮ੍ਰਿਤਸਰ), 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਦੇਰ ਰਾਤ ਇਥੋਂ ਥੋੜੀ ਦੂਰ ਪਿੰਡ ਜਗਦੇਵ ਖੁਰਦ ਨਜ਼ਦੀਕ ਦੋ ਧਿਰਾਂ ਵਿਚਾਲੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਇਕ ਧਿਰ ਵਲੋਂ ਚਲਾਈ ਗੋਲੀ ਵਿਚ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆI

Ad Position 21
No active advertisement
ਅਜੀਤ ਡੈਸਕ 05-09-2026

ਅਜਨਾਲਾ, (ਅੰਮ੍ਰਿਤਸਰ), 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਦੇਰ ਰਾਤ ਇਥੋਂ ਥੋੜੀ ਦੂਰ ਪਿੰਡ ਜਗਦੇਵ ਖੁਰਦ ਨਜ਼ਦੀਕ ਦੋ ਧਿਰਾਂ ਵਿਚਾਲੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਇਕ ਧਿਰ ਵਲੋਂ ਚਲਾਈ ਗੋਲੀ ਵਿਚ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆI ਜ਼ਖਮੀ ਹਾਲਤ ਵਿਚ ਗੁਰਦੀਪ ਸਿੰਘ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ  ਗਿਆ ਤੇ ਇਸ ਵੇਲੇ ਉਸ ਦਾ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਇਲਾਜ ਜਾਰੀ ਹੈ I ਇਸ ਮਾਮਲੇ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ ਅਜੇਪਾਲ ਸਿੰਘ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੁਰਦੀਪ ਸਿੰਘ ਜੋ ਵੀ ਬਿਆਨ ਲਿਖਵਾਏਗਾ, ਉਸ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ I

Ad Position 22
No active advertisement
ਪਿਛਲੀ ਖ਼ਬਰ ਦਰਜਨਾਂ ਪਿੰਡਾਂ ਨੂੰ ਜੋੜਨ ਵਾਲੇ ਰੇਲਵੇ ਅੰਡਰਪਾਥ ’ਚ ਮੁੜ ਭਰਿਆ ਪਾਣੀ ਅਗਲੀ ਖ਼ਬਰ ਡੇਰਾ ਰਾਧਾ ਸੁਆਮੀ ਦੀ ਸੰਗਤ ਨੂੰ ਮਿਲਿਆ ਨਵਾਂ ਟਰੈਫਿਕ ਰੂਟ
Ad Position 24