22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੁਨਾਮ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਖੰਨਾ ਤੋਂ ਬਾਅਦ ਏਸ਼ੀਆ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੀ ਜਾਂਦੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਚ ਝੋਨੇ ਦੀ ਆਮਦ ਅੱਜ ਤੋਂ ਸ਼ੁਰੂ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 05-09-2026

ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਖੰਨਾ ਤੋਂ ਬਾਅਦ ਏਸ਼ੀਆ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੀ ਜਾਂਦੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਚ ਝੋਨੇ ਦੀ ਆਮਦ ਅੱਜ ਤੋਂ ਸ਼ੁਰੂ ਹੋ ਗਈ ਹੈ। ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਅਤੇ ਸਕੱਤਰ ਨਰਿੰਦਰ ਪਾਲ ਨੇ ਦੱਸਿਆ ਕਿ ਫਰਮ ਮੈ: ਰਾਜੇਸ਼ ਟਰੇਡਰਜ਼ ਦੀ ਦੁਕਾਨ ਤੇ ਕਿਸਾਨ ਸਤਨਾਮ ਸਿੰਘ ਪੁੱਤਰ ਨਛੱਤਰ ਸਿੰਘ ਪਿੰਡ ਦਲੇਲ ਸਿੰਘ ਵਾਲਾ ਜ਼ਿਲ੍ਹਾ ਮਾਨਸਾ ਦਾ ਬਾਸਮਤੀ-1509 ਕਿਸਮ ਦਾ ਝੋਨਾ ਵਿਕਣ ਲਈ ਆਇਆ, ਜੋ ਖੁੱਲੀ ਬੋਲੀ ਰਾਂਹੀ ਰੁਪਏ 3665 ਪ੍ਰਤੀ ਕੁਇੰਟਲ ਦੀ ਦਰ ਨਾਲ ਪਾਤੜਾਂ ਫ਼ੂਡ ਵਲੋਂ ਖਰੀਦ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਔਜਲਾ ਮੰਡੀ ਸੁਪਰਵਾਈਜਰ, ਗਗਨਦੀਪ ਸਿੰਘ ਕਲਰਕ,ਰਜਿੰਦਰ ਸਿੰਘ ਭੈਣੀ,ਸਤਿਗੁਰ ਸਿੰਘ ਭੈਣੀ, ਜਗਸੀਰ ਸਿੰਘ,ਹਰਮੇਸ਼ ਕੁਮਾਰ ਮੇਸ਼ੀ ਨਾਗਰਾ, ਕਾਲਾ ਨਾਗਰਾ, ਪੱਪ,ਚੰਦਨ, ਕ੍ਰਿਸ਼ਨ ਕੁਮਾਰ ਅਤੇ ਸੰਸਾਰੀ ਲਾਲ ਆਦਿ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਹੁਣ 8 ਸਤੰਬਰ ਨੂੰ ਹੋਵੇਗਾ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
Ad Position 24