05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਿਕਾਸ ਅਤੇ ਲੋਕ ਹਿੱਤ ਵਿਚ ਲਏ ਗਏ ਕਈ ਵੱਡੇ ਫੈਸਲੇ

ਚੰਡੀਗੜ੍ਹ, 5 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਿਕਾਸ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਚੰਡੀਗੜ੍ਹ, 5 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਿਕਾਸ ਅਤੇ ਲੋਕ ਹਿੱਤ ਵਿਚ ਕਈ ਵੱਡੇ ਫੈਸਲੇ ਲਏ ਗਏ... 
ਆਗਾਮੀ ਝੋਨੇ ਦੇ ਸੀਜ਼ਨ (2026-27) ਦੌਰਾਨ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਯਕੀਨੀ ਬਣਾਉਣ ਲਈ 'ਕਸਟਮ ਮਿਲਿੰਗ ਪਾਲਿਸੀ', 'ਟਰਾਂਸਪੋਰਟੇਸ਼ਨ ਪਾਲਿਸੀ' ਅਤੇ 'ਲੇਬਰ ਤੇ ਕਾਰਟੇਜ ਪਾਲਿਸੀ' ਨੂੰ ਮਨਜ਼ੂਰੀ ਦਿੱਤੀ... ਮੰਡੀਆਂ ਵਿਚੋਂ ਕਿਸਾਨਾਂ ਦਾ ਇਕ-ਇਕ ਦਾਣਾ ਚੁੱਕਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
 ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਦਿਆਂ ਚਮਕੌਰ ਸਾਹਿਬ, ਮਾਲੇਰਕੋਟਲਾ ਅਤੇ ਧੂਰੀ ਦੇ ਹਸਪਤਾਲਾਂ ਲਈ ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ ਬਹਾਲੀ ਕੀਤੀ ਗਈ। ਇਸਦੇ ਨਾਲ ਹੀ 80 ਮੈਡੀਕਲ ਅਫ਼ਸਰਾਂ (ਡੈਂਟਲ) ਦੀਆਂ ਖਾਲੀ ਅਸਾਮੀਆਂ ਭਰਨ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ, ਤਾਂ ਜੋ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ।
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਸੇਵਾ ਨਿਯਮਾਂ ਵਿਚ ਵੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
'ਰੰਗਲਾ ਪੰਜਾਬ' ਸਿਰਜਣ ਵੱਲ ਸਾਡੇ ਕਦਮ ਲਗਾਤਾਰ ਜਾਰੀ ਹਨ...
ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ ਸ਼ਰਧਾਪੂਰਵਕ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਦਿੱਤੀ ਗ੍ਰਿਫਤਾਰੀ
Ad Position 24