ਜ਼ੀਰਕਪੁਰ (ਮੁਹਾਲੀ), 5 ਸਤੰਬਰ, (ਹੈਪੀ ਪੰਡਵਾਲਾ) - ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਅੱਜ ਛੱਤ ਏਅਰਪੋਰਟ ਸੜਕ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮੋਰਚੇ ਦੇ ਆਗੂਆਂ ਅਤੇ ਵਰਕਰਾਂ ਨੇ ਏਅਰਪੋਰਟ ਰੋਡ ਤੋਂ ਸ਼ੁਰੂ ਕਰਕੇ ਗੁਰਦੁਆਰਾ ਸਾਹਿਬ ਤੱਕ ਪੈਂਦੇ ਵੱਖ-ਵੱਖ ਚੌਕਾਂ 'ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕੁਲਵੰਤ ਸਿੰਘ ਮੌਲਵੀਵਾਲਾ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ਵਲੋਂ ਮੋਹਾਲੀ ਚੰਡੀਗੜ੍ਹ ਸਰਹੱਦ 'ਤੇ ਪਹਿਲਾਂ ਤੋਂ ਚੱਲ ਰਿਹਾ ਸੰਘਰਸ਼ ਜਾਰੀ ਰਹੇਗਾ ਅਤੇ ਸਰਕਾਰਾਂ ਵਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ 'ਚ ਅੰਦੋਲਨ ਨੂੰ ਹੋਰ ਲੰਮਾ ਕੀਤਾ ਜਾ ਸਕਦਾ ਹੈ।
ਤਾਜ਼ਾ ਖ਼ਬਰਾਂ
Free
ਕਿਸਾਨਾਂ ਨੇ ਛੱਤ ਲਾਈਟ ਪੁਆਇੰਟ 'ਤੇ ਸਮੇਂ ਦੀਆਂ ਹਕੂਮਤਾਂ ਨੂੰ ਕੋਸਿਆ
ਜ਼ੀਰਕਪੁਰ (ਮੁਹਾਲੀ), 5 ਸਤੰਬਰ, (ਹੈਪੀ ਪੰਡਵਾਲਾ) - ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਅੱਜ ਛੱਤ ਏਅਰਪੋਰਟ ਸੜਕ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ...
ਅਜੀਤ ਡੈਸਕ
05-09-2026