07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਆਸਟਰੇਲੀਆ ’ਚ ਸੜਕ ਹਾਦਸੇ ਦੌਰਾਨ ਭਾਰਤੀ ਨੌਜਵਾਨ ਦੀ ਮੌਤ

ਮੈਲਬੌਰਨ (ਆਸਟਰੇਲੀਆ), 7 ਸਤੰਬਰ (ਪਰਮਵੀਰ ਸਿੰਘ ਆਹਲੂਵਾਲੀਆ)- ਆਸਟਰੇਲੀਆ ਦੀ ਰਾਜਧਾਨੀ ਕੈਨਬਰਾ...

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਮੈਲਬੌਰਨ (ਆਸਟਰੇਲੀਆ), 7 ਸਤੰਬਰ (ਪਰਮਵੀਰ ਸਿੰਘ ਆਹਲੂਵਾਲੀਆ)- ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਨੇੜੇ ਬੀਤੇ ਦਿਨੀਂ ਫੈਡਰਲ ਹਾਈਵੇ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 30 ਸਾਲਾਂ ਭਾਰਤੀ ਨੌਜਵਾਨ ਹਰਸ਼ ਸ਼ਰਮਾ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਹਰਸ਼ ਪੈਦਲ ਜਾ ਰਿਹਾ ਸੀ ਕਿ ਸੈਮੀ-ਟ੍ਰੇਲਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਪੁਲਿਸ ਦੇ ਮੌਕੇ ’ਤੇ ਪਹੁੰਚਣ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਟਰੱਕ ਚਾਲਕ ਨੂੰ ਲਾਜ਼ਮੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਹੈ ਜਦਕਿ ਹਾਦਸੇ ਸੰਬੰਧੀ ਜਾਂਚ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਸ਼ ਆਪਣੇ ਪਿੱਛੇ ਪਤਨੀ ਅਤੇ ਦੋ ਨਿੱਕੀਆਂ ਧੀਆਂ ਛੱਡ ਗਿਆ ਹੈ। ਉਸ ਦੀ ਸਭ ਤੋਂ ਛੋਟੀ ਧੀ ਦਾ ਜਨਮ ਇਸ ਹਾਦਸੇ ਤੋਂ ਸਿਰਫ਼ ਤਿੰਨ ਹਫ਼ਤੇ ਪਹਿਲਾਂ ਹੋਇਆ ਸੀ ਜਦਕਿ ਉਸ ਦੇ ਮਾਪੇ ਭਾਰਤ ਵਿਚ ਰਹਿੰਦੇ ਹਨ। ਦੋਸਤਾਂ ਵਲੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਸਮਾਜਿਕ ਮਾਧਿਅਮ ਤੇ ਇਕ ਮੁਹਿੰਮ ਵੀ ਚਲਾਈ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਰੋਜ਼ੀ ਰੋਟੀ ਲਈ ਵਿਦੇਸ਼ ਗਏ ਮੌੜ ਮੰਡੀ ਦੇ ਪਿੰਡ ਮਾਈਸਰਖਾਨਾ ਦੇ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਮੌਤ, ਪਿੰਡ ’ਚ ਫੈਲੀ... ਅਗਲੀ ਖ਼ਬਰ ਇਮਾਰਤ ਹਾਦਸੇ ਵਿਚ "ਦਿੱਲੀ ਪ੍ਰਸ਼ਾਸਨ ਨੇ ਕੀਤੀ ਹੁਣ ਤੱਕ ਸਭ ਤੋਂ ਸਖ਼ਤ ਕਾਰਵਾਈ - ਸਿਰਸਾ
Ad Position 24