07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮਲੇਸ਼ੀਆ ਏਅਰਲਾਈਨ ਦੇ ਯਾਤਰੀਆਂ ਨੂੰ ਹਵਾਈ ਅੱਡਾ ਨੇੜੇ ਹੋਟਲ 'ਚ ਠਹਿਰਾਇਆ, ਵਿਦੇਸ਼ ਤੋਂ ਆਉਣ ਵਾਲੇ ਯਾਤਰੀ ਦਿੱਲੀ 'ਚ ਫਸੇ

ਅਜਨਾਲਾ/ਰਾਜਾਸਾਂਸੀ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਅਜਨਾਲਾ/ਰਾਜਾਸਾਂਸੀ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਡਰੋਨ ਗਤੀਵਿਧੀ ਕਾਰਨ ਪ੍ਰਭਾਵਿਤ ਹੋਈ ਮਲੇਸ਼ੀਆ ਏਅਰਲਾਈਨ ਦੀ ਉਡਾਣ ਹੁਣ ਤੱਕ ਵੀ ਰਾਜਾਸਾਂਸੀ ਹਵਾਈ ਅੱਡੇ 'ਤੇ ਨਹੀਂ ਪਹੁੰਚ ਸਕੀ, ਜਿਸ ਕਾਰਨ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਨੂੰ ਜਾਣ ਵਾਲੇ ਯਾਤਰੀਆਂ ਨੂੰ ਹਵਾਈ ਅੱਡੇ ਨੇੜਲੇ ਇਕ ਹੋਟਲ ਵਿਚ ਠਹਿਰਾਇਆ ਗਿਆ।

ਯਾਤਰੀਆਂ ਨੂੰ ਉਡਾਣ ਦੀ ਅਗਲੀ ਵਿਵਸਥਾ ਹੋਣ ਤੱਕ ਇਸੇ ਹੋਟਲ ਵਿਚ ਹੀ ਰੱਖਿਆ ਜਾਵੇਗਾ। ਇਸੇ ਤਰਾਂ ਉਕਤ ਉਡਾਣ ਰਾਹੀਂ ਬੀਤੀ ਰਾਤ ਵਿਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚਣ ਵਾਲੇ ਯਾਤਰੂਆਂ ਨੂੰ ਦਿੱਲੀ ਦੇ ਹਵਾਈ ਅੱਡੇ ਨੇੜੇ ਇਕ ਹੋਟਲ ਵਿਚ ਠਹਿਰਾਇਆ ਗਿਆ ਹੈ। ਪੰਜਾਬ ਪੁਲਿਸ ਦੇ ਸੇਵਾ-ਮੁਕਤ ਇੰਸਪੈਕਟਰ ਅਨੋਖ ਸਿੰਘ ਔਲਖ ਅਤੇ ਸਾਬਕਾ ਸਰਪੰਚ ਮਨਜੀਤ ਸਿੰਘ ਅਟਾਰੀ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਜੀਜਾ ਸੁਰਜੀਤ ਸਿੰਘ ਭੋਜੀਆ ਅਤੇ ਭੈਣ ਗੁਰਮੀਤ ਕੌਰ ਵੀ ਅਸਟ੍ਰੇਲੀਆ ਤੋਂ ਵਾਪਸ ਆ ਰਹੇ ਸਨ ਅਤੇ ਮਲੇਸ਼ੀਆ ਏਅਰਲਾਈਨ ਦੀ ਇਸੇ ਉਡਾਣ ਵਿਚ ਸਵਾਰ ਸਨ, ਜੋ ਹੋਰਨਾਂ ਯਾਤਰੂਆਂ ਵਾਂਗ ਦਿੱਲੀ ਦੇ ਇਕ ਹੋਟਲ ਵਿਚ ਠਹਿਰੇ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 10 ਪਰਿਵਾਰ ‘ਆਪ’ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਸਚਿਨ ਪਾਇਲਟ ਨੂੰ ਮਿਲੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ
Ad Position 24