07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ

ਕਪੂਰਥਲਾ, 7 ਸਤੰਬਰ (ਅਮਨਜੋਤ ਸਿੰਘ ਵਾਲੀਆ)- ਢੁੱਡੀਆਂਵਾਲ ਮੋੜ 'ਤੇ ਕਾਰ ਤੇ ਮੋਟਰਸਾਈਕਲ ਦੀ...

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਕਪੂਰਥਲਾ, 7 ਸਤੰਬਰ (ਅਮਨਜੋਤ ਸਿੰਘ ਵਾਲੀਆ)- ਢੁੱਡੀਆਂਵਾਲ ਮੋੜ 'ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਿਊਟੀ ਡਾਕਟਰ ਵਲੋਂ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਸ਼ਰਨਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਹਰਪਾਲ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਔਜਲਾ ਜੋਗੀ ਜੋ ਕਿ ਆਪਣੇ ਕਿਸੇ ਰਿਸ਼ਤੇਦਾਰ ਨੂੰ ਲੈਣ ਵਾਸਤੇ ਜਾ ਰਿਹਾ ਸੀ ਤਾਂ ਢੁੱਡੀਆਂਵਾਲ ਮੋੜ 'ਤੇ ਉਸਦੀ ਕਾਰ ਨਾਲ ਟੱਕਰ ਹੋ ਗਈ।

ਜਿਸ ਵਿਚ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਿਊਟੀ ਡਾ. ਸਾਹਿਲ ਗਰਗ ਵਲੋਂ ਜਾਂਚ ਉਪਰੰਤ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ। ਜਿਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਗੁਰਦੀਪ ਸਿਰਸਾ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਨ ਦੇ ਵਿਰੋਧ 'ਚ ਕਾਂਗਰਸ ਪਾਰਟੀ 9 ਸਤੰਬਰ ਨੂੰ ਥਾਣਾ ਅਜਨ... ਅਗਲੀ ਖ਼ਬਰ ਥਾਣਾ ਕੁੱਲਗੜੀ ਦੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Ad Position 24