07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਾਂਗਰਸੀ ਆਗੂ ਗੁਰਦੀਪ ਸਿਰਸਾ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਨ ਦੇ ਵਿਰੋਧ 'ਚ ਕਾਂਗਰਸ ਪਾਰਟੀ 9 ਸਤੰਬਰ ਨੂੰ ਥਾਣਾ ਅਜਨਾਲਾ ਮੂਹਰੇ ਲਗਾਏਗੀ ਧਰਨਾ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ (ਅੰਮ੍ਰਿਤਸਰ), 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਜਗਦੇਵ ਖ਼ੁਰਦ ਵਿਖੇ ਰਾਤ ਸਮੇਂ ਹਲਕਾ ਅਜਨਾਲਾ ਦੇ ਸਰਗਰਮ...

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਅਜਨਾਲਾ (ਅੰਮ੍ਰਿਤਸਰ), 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਜਗਦੇਵ ਖ਼ੁਰਦ ਵਿਖੇ ਰਾਤ ਸਮੇਂ ਹਲਕਾ ਅਜਨਾਲਾ ਦੇ ਸਰਗਰਮ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਦੇ ਸਾਥੀਆਂ ਖ਼ਿਲਾਫ਼ ਮੁਕੱਦਮਾ ਦਰਜ਼ ਕੀਤੇ ਜਾਣ ਅਤੇ ਕਥਿਤ ਦੋਸ਼ੀਆਂ ਨੂੰ ਹੁਣ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਵਿਰੋਧ 'ਚ ਕਾਂਗਰਸ ਪਾਰਟੀ ਵਲੋਂ 9 ਸਤੰਬਰ ਨੂੰ ਥਾਣਾ ਅਜਨਾਲਾ ਮੂਹਰੇ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ।

ਇਸ ਸੰਬੰਧੀ ਦੇਰ ਸ਼ਾਮ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਸਾਬਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਦੱਸਿਆ ਕਿ 4 ਸਤੰਬਰ ਨੂੰ ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਗੁਰਦੀਪ ਸਿੰਘ ਸਿਰਸਾ ਤੇ ਸੱਤਾਧਾਰੀ ਧਿਰ ਨਾਲ ਸੰਬੰਧਿਤ ਕੁੱਝ ਵਿਅਕਤੀਆਂ ਮਾਰ ਦੇਣ ਦੀ ਨੀਅਤ ਨਾਲ ਸਿੱਧੀ ਗੋਲੀ ਚਲਾਈ ਗਈ ਸੀ, ਜਿਸ ਵਿਚ ਉਨ੍ਹਾਂ ਦੀ ਜਾਨ ਵਾਲ-ਵਾਲ ਬਚੀ ਸੀ। ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਸਿਰਸਾ ਮਾਮਲੇ 'ਚ ਮੁਕੱਦਮਾ ਦਰਜ਼ ਕਰਨ ਤੋਂ ਬਾਅਦ ਪੁਲਿਸ ਵਲੋਂ ਸਿਆਸੀ ਸਹਿ ਤੇ ਗੁਰਦੀਪ ਸਿੰਘ ਨਾਲ ਰਹਿਣ ਵਾਲੇ ਨੌਜਵਾਨ ਹੁਸਨ, ਗੁਰਪ੍ਰਤਾਪ ਸਿੰਘ ਗੋਰਾ ਸਮੇਤ ਹੋਰਨਾਂ ਖ਼ਿਲਾਫ਼ ਵੀ ਸੋਨੇ ਦਾ ਕੜਾ ਅਤੇ ਪੈਸੇ ਲੈ ਜਾਣ ਦਾ ਮੁਕੱਦਮਾ ਦਰਜ਼ ਕਰ ਦਿੱਤਾ ਗਿਆ ਹੈ ਤੇ ਹੁਣ ਗੁਰਦੀਪ ਸਿੰਘ ਸਿਰਸਾ ਤੇ ਹੋਰਨਾਂ ਖ਼ਿਲਾਫ਼ ਕਰਾਸ ਮੁਕੱਦਮਾ ਦਰਜ਼ ਕਰਨ ਦੀ ਵੀ ਸਾਜ਼ਿਸ਼ ਘੜੀ ਜਾ ਰਹੀ ਹੈ।

ਸ. ਅਜਨਾਲਾ ਨੇ ਅੱਗੇ ਦੱਸਿਆ ਕਿ ਗੁਰਦੀਪ ਸਿੰਘ ਸਿਰਸਾ ਤੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਪੁਲਿਸ ਵਲੋਂ ਹੁਣ ਤੱਕ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤੇ ਉਹ ਸ਼ਰੇਆਮ ਘੁੰਮ ਰਹੇ ਹਨ। ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਗੁਰਦੀਪ ਸਿੰਘ ਸਿਰਸਾ ਜਾਂ ਉਨ੍ਹਾਂ ਦੇ ਕਿਸੇ ਵੀ ਸਾਥੀ ਤੇ ਗਲਤ/ਝੂਠੀ ਕਾਨੂੰਨੀ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਂਗਰਸ ਪਾਰਟੀ ਵਲੋਂ ਅਣਮਿਥੇ ਸਮੇਂ ਲਈ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸ਼ੁਰੂਆਤ 9 ਸਤੰਬਰ ਨੂੰ ਥਾਣਾ ਅਜਨਾਲਾ ਮੂਹਰੇ ਲਗਾਏ ਜਾਣ ਵਾਲੇ ਵਿਸ਼ਾਲ ਧਰਨੇ ਨਾਲ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਤਪਾ ਪੁਲਿਸ ਵਲੋਂ ਦੋ ਜਣਿਆਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕੀਤਾ ਕਾਬੂ ਅਗਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ
Ad Position 24