ਅਜਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਜਾਰੀ ਹੋਣ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸੁਰਿੰਦਰ ਸਿੰਘ ਪੀ.ਸੀ.ਐੱਸ. ਨੂੰ ਨਗਰ ਨਿਗਮ ਜਲੰਧਰ ਦਾ ਕਮਿਸ਼ਨਰ ਲਗਾ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈI
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਪੱਲਵੀ ਮਿਸ਼ਰਾ ਆਈ.ਏ.ਐੱਸ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਲਗਾਇਆ ਗਿਆ ਹੈI