08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ- ਮੌਸਮ ਵਿਭਾਗ

ਚੰਡੀਗੜ੍ਹ, 8 ਸਤੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਨਸੂਨ ਦੀ ਰਫ਼ਤਾਰ ਹੌਲੀ ਹੋ ਗਈ ਹੈ। ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਚੰਡੀਗੜ੍ਹ, 8 ਸਤੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਨਸੂਨ ਦੀ ਰਫ਼ਤਾਰ ਹੌਲੀ ਹੋ ਗਈ ਹੈ। ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਬੱਦਲਵਾਈ ਰਹੇਗੀ। ਮੀਂਹ ਘੱਟਣ ਨਾਲ ਗਰਮੀ ਅਤੇ ਨਮੀ ਵਧਣ ਦੀ ਉਮੀਦ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 0.7 ਡਿਗਰੀ ਸੈਲਸੀਅਸ ਵਧਿਆ ਹੈ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ ਸੋਮਵਾਰ ਨੂੰ ਪਠਾਨਕੋਟ ਨੂੰ ਛੱਡ ਕੇ ਪੰਜਾਬ ਦੇ ਕਿਸੇ ਵੀ ਹੋਰ ਜ਼ਿਲ੍ਹੇ ਵਿਚ ਮੀਂਹ ਨਹੀਂ ਪਿਆ, ਜਦੋਂ ਕਿ 14 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ। ਪਠਾਨਕੋਟ ਵਿਚ 0.5 ਮਿਲੀਮੀਟਰ ਮੀਂਹ ਪਿਆ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਪਠਾਨਕੋਟ ਵਿਚ 31.2 ਡਿਗਰੀ ਸੈਲਸੀਅਸ ਤੋਂ ਬਠਿੰਡਾ ਵਿਚ 36.4 ਡਿਗਰੀ ਸੈਲਸੀਅਸ ਤੱਕ ਰਿਹਾ।

ਮੌਸਮ ਵਿਭਾਗ ਅਨੁਸਾਰ ਦੋ ਪੱਛਮੀ ਗੜਬੜੀਆਂ ਇਸ ਸਮੇਂ ਪੰਜਾਬ ਅਤੇ ਚੰਡੀਗੜ੍ਹ ਦੇ ਆਲੇ-ਦੁਆਲੇ ਸਰਗਰਮ ਹਨ। ਇਕ ਕਸ਼ਮੀਰ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸਥਿਤ ਹੈ, ਜਦੋਂ ਕਿ ਦੂਜਾ ਉੱਚਾਈ 'ਤੇ ਸਰਗਰਮ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮ... ਅਗਲੀ ਖ਼ਬਰ ਕਾਰ ਸੜਕ ਹਾਦਸੇ 'ਚ 1 ਦੀ ਮੌਤ, 2 ਗੰਭੀਰ
Ad Position 24