ਜ਼ੀਰਾ, 8 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੇ ਐਤਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰੈਲੀ ਵਿਚ ਜਾਣ ਤੋਂ ਬਾਅਦ ਇਸ ਗੱਲ ਨੂੰ ਲੈ ਕੇ ਤਹਿਸੀਲ ਜ਼ੀਰਾ ਦੇ ਪਿੰਡ ਮੱਲੇਸ਼ਾਹ ਵਿਖੇ ਦੋ ਧਿਰਾਂ ਦਰਮਿਆਨ ਹੋਈ ਲੜਾਈ ਵਿਚ ਇਕ ਧਿਰ ਦੇ ਵਿਅਕਤੀ ਵੱਲੋਂ ਕੀਤੀ ਗਈ ਗੋਲ਼ੀਬਾਰੀ ਦੌਰਾਨ ਪੰਜ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਾਰੇ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ ਜਿਨਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਰੈਫ਼ਰ ਕਰ ਦਿੱਤਾ ਹੈ। ਸਦਰ ਪੁਲਿਸ ਜ਼ੀਰਾ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਦੀ ਰੈਲੀ ਵਿਚ ਜਾਣ ’ਤੇ ਦੋ ਧਿਰਾਂ ਦਰਮਿਆਨ ਚੱਲੀਆਂ ਗੋਲ਼ੀ,ਪੰਜ ਜ਼ਖ਼ਮੀ
ਜ਼ੀਰਾ, 8 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੇ ਐਤਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰੈਲੀ ਵਿਚ ਜਾਣ ਤੋਂ ਬਾਅਦ ਇਸ ਗੱਲ ਨੂੰ ਲੈ ਕੇ ਤਹਿਸੀਲ ਜ਼ੀਰਾ ਦੇ ਪਿੰਡ ਮੱਲੇਸ਼ਾਹ ਵਿਖੇ ਦੋ ਧਿਰਾਂ ਦਰਮਿਆਨ ਹੋਈ ਲੜਾਈ ਵਿਚ...
ਅਜੀਤ ਡੈਸਕ
08-09-2026