ਭੁਲੱਥ (ਕਪੂਰਥਲਾ), 8 ਸਤੰਬਰ (ਮਨਜੀਤ ਸਿੰਘ ਰਤਨ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅੱਜ 8 ਸਤੰਬਰ ਦਿਨ ਮੰਗਲਵਾਰ ਨੂੰ ਪੰਜਾਬ ਦੇ ਸਮੂਹ ਡੀ.ਸੀ., ਐਸ.ਡੀ.ਐਮ., ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਕੀਤੀ ਗਈ “ਕਲਮ ਛੱਡੋ–ਕੰਪਿਊਟਰ ਬੰਦ” ਹੜਤਾਲ ਦਾ ਅਸਰ ਤਹਿਸੀਲ ਭੁਲੱਥ ਵਿਖੇ ਵੀ ਵੇਖਣ ਨੂੰ ਮਿਲਿਆ।
ਕਰਮਚਾਰੀਆਂ ਨੇ ਦਫ਼ਤਰੀ ਕੰਮਕਾਜ ਪੂਰੀ ਤਰ੍ਹਾਂ ਠੱਪ ਕਰਕੇ ਦਰੀ ਵਿਛਾ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਹਰੇਬਾਜ਼ੀ ਕੀਤੀ। ਹੜਤਾਲ ਕਾਰਨ ਤਹਿਸੀਲ ਦਫ਼ਤਰਾਂ ਵਿਚ ਕੁਰਸੀਆਂ ਖਾਲੀ ਰਹੀਆਂ, ਜਦਕਿ ਰੋਜ਼ਾਨਾ ਕੰਮਾਂ ਲਈ ਪਹੁੰਚੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ। ਜ਼ਮੀਨੀ ਇੰਤਕਾਲ, ਰਜਿਸਟਰੀ, ਸਰਟੀਫਿਕੇਟ ਅਤੇ ਹੋਰ ਪ੍ਰਸ਼ਾਸਨਿਕ ਕੰਮ ਪ੍ਰਭਾਵਿਤ ਰਹੇ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।