08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਰਕਾਰੀ ਸਕੂਲ ਟਪਿਆਲਾ ਵਿਖੇ ਡੀ.ਪੀ.ਈ. ਨਿਸ਼ਾਨ ਸਿੰਘ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

ਚੋਗਾਵਾਂ/ਅੰਮ੍ਰਿਤਸਰ, 8 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਚੋਗਾਵਾਂ/ਅੰਮ੍ਰਿਤਸਰ, 8 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟਪਿਆਲਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਡੀ.ਪੀ.ਈ. ਮਾਸਟਰ ਨਿਸ਼ਾਨ ਸਿੰਘ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਖੇਡਾਂ ਦੇ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਲਈ ਸਕੂਲ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ।

ਸਕੂਲ ਮੁਖੀ ਪ੍ਰਿੰਸੀਪਲ ਰਾਜਤਿੰਦਰ ਕੌਰ ਤੇ ਪ੍ਰਮਿੰਦਰਜੀਤ ਕੌਰ ਤੇ ਸਮੂਹ ਸਟਾਫ਼ ਵਲੋਂ ਨਿਸ਼ਾਨ ਸਿੰਘ ਨੂੰ ਵਿਸ਼ੇਸ਼ ਤੌਰ 'ਤੇ 'ਪ੍ਰਸ਼ੰਸਾ ਪੱਤਰ' ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਸਮਾਰੋਹ ਦੌਰਾਨ ਹਾਜ਼ਰ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਰਾਜਤਿੰਦਰ ਕੌਰ ਨੇ ਦੱਸਿਆ ਕਿ ਸ. ਨਿਸ਼ਾਨ ਸਿੰਘ ਦੀ ਯੋਗ ਅਗਵਾਈ ਅਤੇ ਦਿਨ-ਰਾਤ ਦੀ ਮਿਹਨਤ ਸਦਕਾ ਹੀ ਸਕੂਲ ਦੀਆਂ ਵਿਦਿਆਰਥਣਾਂ ਖੇਡਾਂ ਦੇ ਮੈਦਾਨ ਵਿਚ ਜ਼ਿਲ੍ਹਾ ਅਤੇ ਸਟੇਟ ਪੱਧਰ 'ਤੇ ਲਗਾਤਾਰ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸ. ਨਿਸ਼ਾਨ ਸਿੰਘ ਵਲੋਂ ਸਕੂਲ ਵਿਚ ਹਮੇਸ਼ਾ ਉੱਚ ਕੋਟੀ ਦੀਆਂ ਅਤੇ ਸਮਰਪਿਤ ਸੇਵਾਵਾਂ ਨਿਭਾਈਆਂ ਗਈਆਂ ਹਨ, ਜੋ ਕਿ ਬਾਕੀਆਂ ਲਈ ਵੀ ਪ੍ਰੇਰਨਾ ਸਰੋਤ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਨਿਸ਼ਾਨ ਸਿੰਘ ਦੀਆਂ ਇਨ੍ਹਾਂ ਬਿਹਤਰੀਨ ਖੇਡ ਸੇਵਾਵਾਂ ਨੂੰ ਦੇਖਦੇ ਹੋਏ ਇਸ ਤੋਂ ਪਹਿਲਾਂ ਪੰਜਾਬ ਸਪੋਰਟਸ ਵਲੋਂ ਵੀ ਉਨ੍ਹਾਂ ਨੂੰ ਵੱਕਾਰੀ 'ਲਾਈਫ ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੀਆਂ ਇਨ੍ਹਾਂ ਲਗਾਤਾਰ ਪ੍ਰਾਪਤੀਆਂ 'ਤੇ ਸਮੁੱਚੇ ਸਕੂਲ ਸਟਾਫ਼, ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸਹਾਇਕ ਸਬ ਇੰਸਪੈਕਟਰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਅਗਲੀ ਖ਼ਬਰ ਤਹਿਸੀਲ ਭੁਲੱਥ ’ਚ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ
Ad Position 24