09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ’ਚ ਨਿਯਮਤ ਡੀ.ਜੀ.ਪੀ. ਦੀ ਨਿਯੁਕਤੀ ਨਾ ਹੋਣ ਦਾ ਮਾਮਲਾ ਪੁੱਜਿਆ ਹਾਈ ਕੋਰਟ, ਸਰਕਾਰ ਤੋਂ ਹਲਫ਼ਨਾਮਾ ਤਲਬ

ਚੰਡੀਗੜ੍ਹ, 9 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਪੁਲਿਸ ਦੇ ਮੁਖੀ ਦੇ ਅਹੁਦੇ ’ਤੇ ਲੰਬੇ ਸਮੇਂ ਤੋਂ ਨਿਯਮਤ ਨਿਯੁਕਤੀ ਨਾ ਹੋਣ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੰਡੀਗੜ੍ਹ, 9 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਪੁਲਿਸ ਦੇ ਮੁਖੀ ਦੇ ਅਹੁਦੇ ’ਤੇ ਲੰਬੇ ਸਮੇਂ ਤੋਂ ਨਿਯਮਤ ਨਿਯੁਕਤੀ ਨਾ ਹੋਣ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਸਬੰਧੀ ਹਲਫ਼ਨਾਮਾ ਤਲਬ ਕੀਤਾ ਹੈ।

ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ ਕਿ ਡੀ.ਜੀ.ਪੀ. ਦਾ ਅਹੁਦਾ ਲੰਬੇ ਸਮੇਂ ਤੋਂ ਵਾਧੂ ਚਾਰਜ ਦੇ ਆਧਾਰ ’ਤੇ ਚਲਾਇਆ ਜਾ ਰਿਹਾ ਹੈ। ਪਟੀਸ਼ਨਰ ਨੇ ਨਿਯਮਤ ਡੀ.ਜੀ.ਪੀ. ਦੀ ਨਿਯੁਕਤੀ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਦੇ ਪ੍ਰਕਾਸ਼ ਸਿੰਘ ਬਨਾਮ ਭਾਰਤ ਸਰਕਾਰ ਮਾਮਲੇ ਦੇ 2006 ਦੇ ਫ਼ੈਸਲੇ ਅਤੇ 13 ਮਾਰਚ, 2019 ਦੇ ਹੁਕਮਾਂ ਦਾ ਹਵਾਲਾ ਦਿੱਤਾ ਹੈ।

ਪਟੀਸ਼ਨਰ ਅਨੁਸਾਰ ਯੂ.ਪੀ.ਐੱਸ.ਸੀ. ਵਲੋਂ ਤਿਆਰ ਪੈਨਲ ਪੰਜਾਬ ਸਰਕਾਰ ਨੂੰ ਪ੍ਰਾਪਤ ਹੋ ਚੁੱਕਾ ਹੈ, ਇਸ ਦੇ ਬਾਵਜੂਦ ਨਿਯਮਤ ਨਿਯੁਕਤੀ ਨਹੀਂ ਕੀਤੀ ਗਈ। ਇਸ ਮਾਮਲੇ ’ਚ 24 ਅਗਸਤ ਨੂੰ ਸੰਬੰਧਿਤ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਵੀਜ਼ਨ ਬੈਂਚ ਨੇ ਸਰਕਾਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 1 ਅਕਤੂਬਰ, 2026 ਨੂੰ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਗੁਰਦੀਪ ਸਿਰਸਾ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਵਿਰੋਧ ’ਚ ਸਾਬਕਾ ਵਿਧਾਇਕ ਅਜਨਾਲਾ ਦੀ ਅਗਵ... ਅਗਲੀ ਖ਼ਬਰ ਮੁੱਖ ਸਕੱਤਰ ਪੰਜਾਬ ਨਾਲ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਸੁਹਾਵੇ ਮਹੌਲ ’ਚ ਹੋਈ, ਜਲਦ ਹੋ ਕਕਦੀ ਹੈ ਕੋਈ ਅਨਾਊਂਸਮੈਂਟ
Ad Position 24