09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕੌਮੀ ਇਨਸਾਫ਼ ਮੋਰਚਾ, ਕਿਸਾਨ ਜਥੇਬੰਦੀਆਂ, ਧਾਰਮਿਕ ਆਗੂਆਂ ਤੇ ਹੋਰ ਸੰਸਥਾਵਾਂ ਦੀ ਹੋਈ ਵਿਸ਼ੇਸ਼ ਇਕੱਤਰਤਾ

ਚੰਡੀਗੜ੍ਹ, 9 ਸਤੰਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਅੱਜ ਕੌਮੀ ਇਨਸਾਫ਼ ਮੋਰਚਾ, ਕਿਸਾਨ ਜਥੇਬੰਦੀਆਂ ਧਾਰਮਿਕ ਆਗੂਆਂ ਅਤੇ ਹੋਰ ਵੱਖ ਵੱਖ ਸੰਸਥਾਵਾਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਮਗਰੋਂ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੰਡੀਗੜ੍ਹ, 9 ਸਤੰਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਅੱਜ ਕੌਮੀ ਇਨਸਾਫ਼ ਮੋਰਚਾ, ਕਿਸਾਨ ਜਥੇਬੰਦੀਆਂ ਧਾਰਮਿਕ ਆਗੂਆਂ ਅਤੇ ਹੋਰ ਵੱਖ ਵੱਖ ਸੰਸਥਾਵਾਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਮਗਰੋਂ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ, ਮੋਰਚਾ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਅਤੇ ਜਸਟਿਸ (ਰਿਟਾ) ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖ਼ੁਲਾਸਾ ਕੀਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਹੋਰ ਕਦਮ ਕੋਮੀ ਇਨਸਾਫ਼ ਮੋਰਚਾ ਵਲੋਂ ਉਲੀਕਿਆ ਗਿਆ ਹੈ। ਜਿਸ ਤਹਿਤ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮਾਰਚ ਚੱਲੇਗਾ ਜੋ  ਗੁਰਦੁਆਰਾ ਸਾਹਿਬ ਮਸਤੂਆਣਾ (ਸੰਗਰੂਰ) ਵਿਖੇ  ਰੁਕੇਗਾ। ਉਪਰੰਤ ਇਸ ਮਾਰਚ ਰਾਹੀਂ 3 ਅਕਤੂਬਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਇਸ ਦੀ ਸਮਾਪਤੀ ਹੋਵੇਗੀ। ਇਸ ਮਾਰਚ ਰਾਹੀਂ ਲੋਕਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਜਾਵੇ। ਆਗੂਆਂ ਨੇ ਦੱਸਿਆ ਅਗਲੀ ਰੂਪ ਰੇਖਾ ਛੇਤੀ ਹੀ ਆਪਸੀ ਸਲਾਹ ਮਸ਼ਵਰਾ ਕਰਕੇ ਤੇ ਸੰਗਤਾਂ ਦੇ ਵਿਚਾਰ ਸੁਣ ਕੇ ਕੀਤੀ ਜਾਵੇਗੀ।

 

 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਅਸੀਂ ਵਚਨਬੱਧ ਹਾਂ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਲੁਧਿਆਣਾ ’ਚ ਹੋਈ ਡਾਕਟਰ ਬੀ. ਆਰ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਤੋਂ ਬਾਅਦ ਕੱਲ੍ਹ ਜਲੰਧਰ ਬੰਦ ਦੀ ਕਾਲ
Ad Position 24